Luke 12:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਉਹ ਨੌਕਰ ਹਨ ਜਿਹਨਾਂ ਦਾ ਮਾਲਕ ਆ ਕੇ ਉਹਨਾਂ ਨੂੰ ਜਾਗਦੇ ਅਤੇ ਤਿਆਰ ਦੇਖਦਾ ਹੈ । ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਮਾਲਕ ਆਪ ਸੇਵਾ ਕਰਨ ਲਈ ਤਿਆਰ ਹੋਵੇਗਾ, ਨੌਕਰਾਂ ਨੂੰ ਬੈਠਾਵੇਗਾ ਅਤੇ ਉਹਨਾਂ ਦੀ ਸੇਵਾ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੰਨ ਹਨ ਉਹ ਨੌਕਰ ਜਿਨ੍ਹਾਂ ਦਾ ਮਾਲਕ ਆ ਕੇ ਉਹਨਾਂ ਨੂੰ ਜਾਗਦੇ ਵੇਖਦਾ ਹੈ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਮਾਲਕ ਸੇਵਾ ਕਰਨ ਲਈ ਆਪ ਨੌਕਰ ਦੇ ਕੱਪੜੇ ਪਾਏਗਾ ਅਤੇ ਉਹਨਾਂ ਨੂੰ ਮੇਜ਼ ਤੇ ਬਿਠਾਵੇਗਾ ਅਤੇ ਉਹਨਾਂ ਦੀ ਉਡੀਕ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ
Punjabi ERV
ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ نیں اوہ نوکر جِنہاں دا مالک آ کے اوہناں نُوں جاگدیاں ویکھے۔ مَیں تُہانوں سَچ آکھنا آں۔ پئی اوہ آپ لکّ بَنّھ کے کھان لئی اوہناں نُوں بٹھائے گا۔ تے کول آ کے اوہناں دی سیوا کرے گا۔
Punjabi Standard Bible (Punjabi Standard Bible) 2023
ਧੰਨ ਹਨ ਉਹ ਦਾਸ ਜਿਨ੍ਹਾਂ ਨੂੰ ਮਾਲਕ ਆ ਕੇ ਜਾਗਦਾ ਵੇਖੇ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।