Luke 12:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਇਹ ਜਾਣ ਰੱਖੋ ਕਿ ਜੇਕਰ ਘਰ ਦੇ ਮਾਲਕ ਨੂੰ ਇਹ ਪਤਾ ਹੁੰਦਾ ਕਿ ਚੋਰ ਨੇ ਕਿਸ ਸਮੇਂ ਆਉਣਾ ਹੈ ਤਾਂ ਉਹ ਆਪਣੇ ਘਰ ਚੋਰੀ ਨਾ ਹੋਣ ਦਿੰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਵੇਲੇ ਆ ਰਿਹਾ ਹੈ, ਤਾਂ ਉਹ ਉਸ ਨੂੰ ਆਪਣੇ ਘਰ ਵਿੱਚ ਵੜਨ ਹੀ ਨਾ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਜਾਣੋਂ ਕੇ ਜੇ ਘਰ ਦੇ ਮਾਲਕ ਨੂੰ ਖਬਰ ਹੁੰਦੀ ਜੋ ਚੋਰ ਕਿਸ ਘੜੀ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਲੱਗਣ ਨਾ ਦਿੰਦਾ
Punjabi ERV
“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵਡ਼ਨ ਹੀ ਨਾ ਦਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ جانو پئی جے گھر دے مالک نُوں پتا ہوندا پئی چور کیہڑی گھڑی آوے گا۔ تے جاگدا رہندا تے اپنے گھر نُوں سَنّھ لگّن نا دیندا۔
Punjabi Standard Bible (Punjabi Standard Bible) 2023
ਪਰ ਇਹ ਜਾਣ ਲਵੋ ਕਿ ਜੇ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਚੋਰ ਕਿਸ ਸਮੇਂ ਆਵੇਗਾ ਤਾਂ ਉਹ ਆਪਣੇ ਘਰ ਨੂੰ ਸੰਨ੍ਹ ਨਾ ਲੱਗਣ ਦਿੰਦਾ।