Luke 12:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਵੀ ਹਰ ਸਮੇਂ ਤਿਆਰ ਰਹੋ ਕਿਉਂਕਿ ਜਿਸ ਘੜੀ ਦੇ ਬਾਰੇ ਤੁਸੀਂ ਸੋਚਿਆ ਵੀ ਨਹੀਂ, ਮਨੁੱਖ ਦਾ ਪੁੱਤਰ ਉਸੇ ਘੜੀ ਆ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
Punjabi ERV
ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی وی تیار رہو۔ پئی جِس گھڑی تُہانوں خیال نا ہوئے گا۔ اِبنِ آدم آ جاوے گا۔
Punjabi Standard Bible (Punjabi Standard Bible) 2023
ਤੁਸੀਂ ਵੀ ਤਿਆਰ ਰਹੋ, ਕਿਉਂਕਿ ਜਿਸ ਸਮੇਂ ਤੁਸੀਂ ਸੋਚਦੇ ਵੀ ਨਾ ਹੋਵੋ, ਓਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।”