Luke 12:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸ ਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਈਮਾਨਦਾਰ ਅਤੇ ਸਮਝਦਾਰ ਨੌਕਰ ਕੌਣ ਹੈ? ਉਹ ਉਸ ਨੌਕਰ ਵਰਗਾ ਹੈ ਜਿਸ ਨੂੰ ਉਸ ਦਾ ਮਾਲਕ ਆਪਣੇ ਘਰ ਦਾ ਕਾਰੋਬਾਰ ਚਲਾਉਣ ਅਤੇ ਦੂਜੇ ਨੌਕਰਾਂ ਨੂੰ ਠੀਕ ਸਮੇਂ ਭੋਜਨ ਦੇਣ ਦੇ ਲਈ ਨਿਯੁਕਤ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਨੂੰ ਉੱਤਰ ਦਿੱਤਾ, “ਤਾਂ ਫਿਰ ਉਹ ਵਫ਼ਾਦਾਰ ਅਤੇ ਸਮਝਦਾਰ ਪ੍ਰਬੰਧਕ ਕੌਣ ਹੈ ਜਿਸਨੂੰ ਮਾਲਕ ਨੇ ਆਪਣੇ ਨੌਕਰਾਂ ਨੂੰ ਸਹੀ ਸਮੇਂ ਤੇ ਉਹਨਾਂ ਦਾ ਭੋਜਨ ਭੱਤਾ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਨੇ ਅੱਗੋਂ ਆਖਿਆ, ਉਹ ਮਾਤਬਰ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਹ ਨੂੰ ਮਾਲਕ ਆਪਣੇ ਨੌਕਰਾਂ ਚਾਕਰਾਂ ਉੱਤੇ ਠਹਿਰਾਵੇ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ?
Punjabi ERV
ਤਾਂ ਪ੍ਰਭੂ ਨੇ ਆਖਿਆ, “ਉਹ ਕਿਹਡ਼ਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند آکھیا کیہڑا اے اوہ اعتباری تے داناکار مُختِیار جِہنُوں مالک اپنے نَوکراں اُتّے مُقرّر کرے۔ پئی ویلے سر رسد ونڈ دیوے؟
Punjabi Standard Bible (Punjabi Standard Bible) 2023
ਪ੍ਰਭੂ ਨੇ ਉੱਤਰ ਦਿੱਤਾ, “ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਪ੍ਰਬੰਧਕ ਕੌਣ ਹੈ ਜਿਸ ਨੂੰ ਉਸ ਦਾ ਮਾਲਕ ਆਪਣੇ ਸੇਵਕਾਂ ਉੱਤੇ ਅਧਿਕਾਰੀ ਠਹਿਰਾਵੇਗਾ ਕਿ ਉਹ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਸਮੱਗਰੀ ਦੇਵੇ?