Luke 12:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੋ ਨੌਕਰ ਆਪਣੇ ਮਾਲਕ ਦੀ ਇੱਛਾ ਜਾਣਦੇ ਹੋਏ ਵੀ ਤਿਆਰ ਨਹੀਂ ਰਿਹਾ ਅਤੇ ਮਾਲਕ ਦੀ ਇੱਛਾ ਅਨੁਸਾਰ ਕੰਮ ਨਹੀਂ ਕੀਤਾ, ਉਸ ਨੌਕਰ ਨੂੰ ਬਹੁਤ ਕੋਰੜੇ ਮਾਰੇ ਜਾਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਿਹੜਾ ਨੌਕਰ ਮਾਲਕ ਦੀ ਇੱਛਾ ਨੂੰ ਜਾਣਦਾ ਹੈ ਪਰ ਉਸ ਲਈ ਤਿਆਰ ਨਹੀਂ ਹੈ ਜਾਂ ਮਾਲਕ ਦੀ ਇੱਛਾ ਅਨੁਸਾਰ ਕੰਮ ਨਹੀਂ ਕਰਦਾ ਉਸਨੂੰ ਬਹੁਤ ਸਾਰਿਆਂ ਸੱਟਾਂ ਮਾਰਿਆ ਜਾਣਗੀਆਂ ਸਜ਼ਾ ਦਿੱਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ, ਨਾ ਉਹ ਦੀ ਮਰਜੀ ਮੂਜਬ ਕੰਮ ਕੀਤਾ ਬਹੁਤ ਮਾਰ ਖਾਵੇਗਾ
Punjabi ERV
“ਜਿਹਡ਼ਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ نوکر جِس اپنے مالک دی مرضی جانی پر تیار نا رہیا۔ نا اوہدی مرضی دے سببّوں کمّ کِیتا بڑی مار کھائے گا۔
Punjabi Standard Bible (Punjabi Standard Bible) 2023
ਅਤੇ ਉਹ ਦਾਸ ਜਿਹੜਾ ਆਪਣੇ ਮਾਲਕ ਦੀ ਇੱਛਾ ਨੂੰ ਜਾਣਦਾ ਸੀ ਪਰ ਤਿਆਰ ਨਾ ਰਿਹਾ ਅਤੇ ਨਾ ਉਸ ਦੀ ਇੱਛਾ ਦੇ ਅਨੁਸਾਰ ਚੱਲਿਆ, ਉਸ ਨੂੰ ਬਹੁਤ ਮਾਰ ਪਵੇਗੀ।