Luke 12:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ । ਪਰਮੇਸ਼ਰ ਕੋਲੋਂ ਡਰੋ; ਉਹ ਤੁਹਾਨੂੰ ਮਾਰਨ ਤੋਂ ਬਾਅਦ ਨਰਕ ਵਿੱਚ ਸੁੱਟਣ ਦਾ ਅਧਿਕਾਰ ਰੱਖਦੇ ਹਨ । ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਪਰਮੇਸ਼ਰ ਕੋਲੋਂ ਡਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਦਿਖਾਵਾਂਗਾ ਕਿ ਤੁਹਾਨੂੰ ਕਿਸ ਤੋਂ ਡਰਨਾ ਚਾਹੀਦਾ ਹੈ: ਉਸ ਪਰਮੇਸ਼ਵਰ ਤੋਂ ਡਰੋ ਜੋ ਤੁਹਾਡੇ ਸਰੀਰ ਦਾ ਨਾਸ਼ ਕਰਨ ਤੋਂ ਬਾਅਦ, ਤੁਹਾਨੂੰ ਨਰਕ ਵਿੱਚ ਸੁੱਟਣ ਦਾ ਅਧਿਕਾਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ, ਉਸ ਤੋਂ ਡਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਨੂੰ ਦੱਸਦਾ ਹਾਂ ਜੋ ਤੁਸੀਂ ਕਿਹ ਦੇ ਕੋਲੋਂ ਡਰੋ। ਉਸ ਕੋਲੋਂ ਡਰੋਂ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਇਖ਼ਤਿਆਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ
Punjabi ERV
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦੀ ਤਾਕਤ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں دسنا آں پئی تُہانوں کِدے کولوں ڈرنا چاہیدا اے اوسے کولوں ڈرو جیہڑا اختیار رکھدا اے پئی مارن دے مگروں جہنّم وِچ سُٹ دیوے ہاں مَیں تُہانوں آکھنا آں۔ اوسے کولوں ڈرو۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ; ਉਸ ਕੋਲੋਂ ਡਰੋ ਜਿਸ ਨੂੰ ਸਰੀਰ ਦਾ ਨਾਸ ਕਰਨ ਤੋਂ ਬਾਅਦ ਇਸ ਨੂੰ ਨਰਕ ਵਿੱਚ ਸੁੱਟਣ ਦਾ ਅਧਿਕਾਰ ਹੈ। ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ, ਉਸੇ ਕੋਲੋਂ ਡਰੋ।