Luke 12:54 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉੱਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਭੀੜ ਦੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਪੱਛਮ ਵੱਲੋਂ ਬੱਦਲ ਉੱਠਦੇ ਦੇਖਦੇ ਹੋ ਤਾਂ ਤੁਸੀਂ ਕਹਿੰਦੇ ਹੋ, ਮੀਂਹ ਪਵੇਗਾ ਅਤੇ ਮੀਂਹ ਪੈਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਭੀੜ ਨੂੰ ਕਿਹਾ: “ਜਦੋਂ ਤੁਸੀਂ ਪੱਛਮ ਦਿਸ਼ਾ ਵਿੱਚ ਬੱਦਲ ਉੱਠਦਾ ਵੇਖਦੇ ਹੋ, ਤਾਂ ਤੁਰੰਤ ਤੁਸੀਂ ਕਹਿੰਦੇ ਹੋ, ‘ਮੀਂਹ ਆਉਣ ਵਾਲਾ ਹੈ,’ ਅਤੇ ਮੀਂਹ ਆਉਂਦਾ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ
Punjabi ERV
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنے بِھیڑ نُوں ایہہ وی آکھیا پئی جدوں تُسی بدّل لہندے پاسیوں چڑھدا ویکھ دے اوہ۔ تے اونویں آکھدے ہو۔ پئی مینہ آؤندا اے۔ تے اوسے طرح ہوندا اے۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਭੀੜ ਨੂੰ ਵੀ ਕਿਹਾ, “ਜਦੋਂ ਤੁਸੀਂ ਪੱਛਮ ਵੱਲੋਂ ਬੱਦਲ ਨੂੰ ਉੱਠਦਾ ਵੇਖਦੇ ਹੋ ਤਾਂ ਤੁਰੰਤ ਕਹਿੰਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਇਸੇ ਤਰ੍ਹਾਂ ਹੁੰਦਾ ਹੈ।