Luke 12:58 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗੜ੍ਹੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੇਰਾ ਵਿਰੋਧੀ ਤੇਰੇ ਉੱਤੇ ਮੁਕੱਦਮਾ ਕਰਨਾ ਚਾਹੇ ਅਤੇ ਤੈਨੂੰ ਅਦਾਲਤ ਵਿੱਚ ਲੈ ਜਾਣਾ ਚਾਹੇ ਤਾਂ ਤੂੰ ਉਸ ਨਾਲ ਰਾਹ ਵਿੱਚ ਹੀ ਸਮਝੌਤਾ ਕਰਨ ਦੀ ਕੋਸ਼ਿਸ਼ ਕਰ, ਨਹੀਂ ਤਾਂ ਉਹ ਤੈਨੂੰ ਜੱਜ ਕੋਲ ਲੈ ਜਾਵੇਗਾ । ਜੱਜ ਤੈਨੂੰ ਪੁਲਿਸ ਦੇ ਹੱਥਾਂ ਵਿੱਚ ਸੌਂਪੇਗਾ ਅਤੇ ਪੁਲਿਸ ਤੈਨੂੰ ਜੇਲ੍ਹ ਵਿੱਚ ਬੰਦ ਕਰ ਦੇਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਆਪਣੇ ਵਿਰੋਧੀ ਦੇ ਨਾਲ ਜੱਜ ਕੋਲ ਜਾ ਰਹੇ ਹੋ, ਤਾਂ ਰਸਤੇ ਵਿੱਚ ਹੀ ਸੁਲ੍ਹਾ ਕਰਨ ਦੀ ਪੂਰੀ ਕੋਸ਼ਿਸ਼ ਕਰੋ, ਨਹੀਂ ਤਾਂ ਤੁਹਾਡਾ ਵਿਰੋਧੀ ਤੁਹਾਨੂੰ ਜੱਜ ਕੋਲ ਖਿੱਚ ਕੇ ਲੈ ਜਾਵੇਗਾ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰ ਦੇਵੇਗਾ ਅਤੇ ਅਧਿਕਾਰੀ ਤੁਹਾਨੂੰ ਜੇਲ੍ਹ ਵਿੱਚ ਸੁੱਟ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ
Punjabi ERV
ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد تُوں حاکم دے سامھنے اپنے مُدّعی نال جانا ایں تے راہ وِچ اوہدے کولوں چُھٹ جان دا حیلہ کر۔ کِتے اِنج نا ہوئے پئی اوہ تینُوں حاکم دے اگّے کھِچّ کھڑے۔ تے حاکم تینُوں سپاہی دے حوالے کرے۔ تے سپاہی تینُوں قیدے پا دیوے۔
Punjabi Standard Bible (Punjabi Standard Bible) 2023
ਜਦੋਂ ਤੂੰ ਆਪਣੇ ਮੁਦਈ ਦੇ ਨਾਲ ਹਾਕਮ ਕੋਲ ਜਾਵੇਂ ਤਾਂ ਰਾਹ ਵਿੱਚ ਉਸ ਨਾਲ ਸਮਝੌਤਾ ਕਰਨ ਦੀ ਕੋਸ਼ਿਸ਼ ਕਰ, ਕਿਤੇ ਅਜਿਹਾ ਨਾ ਹੋਵੇ ਕਿ ਉਹ ਤੈਨੂੰ ਖਿੱਚ ਕੇ ਨਿਆਂਕਾਰ ਕੋਲ ਲੈ ਜਾਵੇ ਅਤੇ ਨਿਆਂਕਾਰ ਤੈਨੂੰ ਥਾਣੇਦਾਰ ਦੇ ਹਵਾਲੇ ਕਰੇ ਅਤੇ ਥਾਣੇਦਾਰ ਤੈਨੂੰ ਕੈਦਖ਼ਾਨੇ ਵਿੱਚ ਸੁੱਟ ਦੇਵੇ।