Luke 13:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸ ਨੂੰ ਦੱਸਿਆ ਕਿ ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹੜੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਉੱਥੇ ਕੁਝ ਲੋਕ ਸਨ ਜਿਹਨਾਂ ਨੇ ਪ੍ਰਭੂ ਯਿਸੂ ਨੂੰ ਦੱਸਿਆ ਕਿ ਗਲੀਲ ਦੇ ਇਲਾਕੇ ਦੇ ਕੁਝ ਲੋਕ ਪਰਮੇਸ਼ਰ ਦੇ ਸਾਹਮਣੇ ਬਲੀ ਚੜ੍ਹਾ ਰਹੇ ਸਨ ਕਿ ਪਿਲਾਤੁਸ ਰਾਜਪਾਲ ਨੇ ਉਹਨਾਂ ਨੂੰ ਕਤਲ ਕਰਵਾ ਕੇ ਉਹਨਾਂ ਦਾ ਲਹੂ ਬਲੀ ਦੇ ਲਹੂ ਵਿੱਚ ਮਿਲਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵੇਲੇ ਉੱਥੇ ਮੌਜੂਦ ਕੁਝ ਲੋਕਾਂ ਨੇ ਯਿਸ਼ੂ ਨੂੰ ਉਹਨਾਂ ਗਲੀਲ ਵਾਸੀਆਂ ਬਾਰੇ ਦੱਸਿਆ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਹਨਾਂ ਦੀਆਂ ਬਲੀਆਂ ਨਾਲ ਮਿਲਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਕਈ ਉੱਥੇ ਹਾਜ਼ਰ ਸਨ ਜਿਹੜੇ ਉਸ ਨੂੰ ਉਨ੍ਹਾਂ ਗਲੀਲੀਆਂ ਦਾ ਹਵਾਲਾ ਦੱਸਣ ਲੱਗੇ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ
Punjabi ERV
ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸਨੂੰ ਦਸਿਆ ਕਿ ਗ੍ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹਡ਼ੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے کئی اِک اوتھے آئے سن جیہڑے اوہنوں اوہناں گلِیلِیاں دی بارے خبر دیندے سن جِنہاں دا خُون پِیلاطُس اوہناں دِیاں قُربانِیاں دے نال مِلایا سی۔
Punjabi Standard Bible (Punjabi Standard Bible) 2023
ਉਸ ਸਮੇਂ ਕੁਝ ਲੋਕ ਉੱਥੇ ਸਨ ਜੋ ਯਿਸੂ ਨੂੰ ਉਨ੍ਹਾਂ ਗਲੀਲੀਆਂ ਦੇ ਬਾਰੇ ਦੱਸਣ ਲੱਗੇ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਵਿੱਚ ਮਿਲਾਇਆ ਸੀ।