Luke 13:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਉਸ ਔਰਤ ਨੂੰ ਦੇਖਿਆ ਤਦ ਉਹਨਾਂ ਨੇ ਉਸ ਨੂੰ ਅੱਗੇ ਸੱਦਿਆ ਅਤੇ ਕਿਹਾ, “ਬੀਬੀ, ਤੂੰ ਆਪਣੀ ਬਿਮਾਰੀ ਤੋਂ ਮੁਕਤ ਹੋ ਗਈ ਹੈਂ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਉਸਨੂੰ ਵੇਖਿਆ ਤਾਂ ਉਹਨਾਂ ਨੇ ਉਸਨੂੰ ਬੁਲਾਇਆ ਅਤੇ ਉਸਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਵੇਖ ਕੇ ਕੋਲ ਸੱਦਿਆ ਅਰ ਉਹ ਨੂੰ ਕਿਹਾ, ਹੇ ਤ੍ਰੀਮਤ ਤੂੰ ਆਪਣੀ ਮਾਂਦਗੀ ਤੋਂ ਛੁੱਟ ਗਈ ਹੈਂ
Punjabi ERV
ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں ویکھ کے کول سدّیا تے اوہنوں آکھیا۔ اَے بی بی تُوں اپنی کمزوریوں چُھٹ گئی ایں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਨੂੰ ਵੇਖ ਕੇ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਹੇ ਔਰਤ, ਤੂੰ ਆਪਣੀ ਬਿਮਾਰੀ ਤੋਂ ਛੁੱਟ ਗਈ ਹੈਂ।”