Luke 13:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਦੇਖ ਕੇ ਕਿ ਪ੍ਰਭੂ ਨੇ ਸਬਤ ਦੇ ਦਿਨ ਚੰਗਾ ਕਰਨ ਦਾ ਕੰਮ ਕੀਤਾ ਹੈ, ਪ੍ਰਾਰਥਨਾ ਸਭਾ ਦਾ ਅਧਿਕਾਰੀ ਗੁੱਸੇ ਵਿੱਚ ਆ ਕੇ ਲੋਕਾਂ ਨੂੰ ਕਹਿਣ ਲੱਗਾ, “ਛੇ ਦਿਨ ਹਨ ਜਿਹਨਾਂ ਵਿੱਚ ਸਾਨੂੰ ਕੰਮ ਕਰਨਾ ਚਾਹੀਦਾ ਹੈ, ਉਹਨਾਂ ਦਿਨਾਂ ਵਿੱਚ ਆ ਕੇ ਚੰਗੇ ਹੋਵੋ । ਸਬਤ ਦੇ ਦਿਨ ਨਹੀਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਮਾਜ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਨਰੋਈ ਕੀਤੀ ਗੁੱਸੇ ਹੋ ਕੇ ਅੱਗੋਂ ਜਮਾਤ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ
Punjabi ERV
ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇਥੇ ਨਾ ਆਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد عبادت خانے دا سردار ایس لئی پئی یِسُوع سبت دے دِن چَنگا کِیتا غُصّے ہو کے لوکاں نُوں آکھن لگّا۔ پئی چھ دِن نیں جِنہاں وِچ کمّ کرنا چاہیدا اے۔ سو اوہناں وِچ آ کے علاج کراؤ۔ نا سبت دے دِن۔
Punjabi Standard Bible (Punjabi Standard Bible) 2023
ਪਰ ਸਭਾ-ਘਰ ਦੇ ਆਗੂ ਨੇ ਇਸ ਤੋਂ ਗੁੱਸੇ ਹੋ ਕੇ ਜੋ ਯਿਸੂ ਨੇ ਸਬਤ ਦੇ ਦਿਨ ਉਸ ਨੂੰ ਚੰਗਾ ਕੀਤਾ ਸੀ, ਲੋਕਾਂ ਨੂੰ ਕਿਹਾ, “ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ, ਇਸ ਲਈ ਉਨ੍ਹਾਂ ਵਿੱਚ ਆ ਕੇ ਚੰਗੇ ਹੋਵੋ, ਨਾ ਕਿ ਸਬਤ ਦੇ ਦਿਨ।”