Luke 13:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਉਣ ਨਹੀਂ ਲਿਜਾਂਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਪਖੰਡੀਓ, ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਪਸ਼ੂਵਾੜੇ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨਹੀਂ ਲੈ ਜਾਂਦੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਨੇ ਉਸਨੂੰ ਉੱਤਰ ਦਿੱਤਾ, “ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਭੁ ਨੇ ਉਹ ਨੂੰ ਉੱਤਰ ਦੇ ਕੇ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲਦ ਯਾ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਆਉਣ ਨੂੰ ਨਹੀਂ ਲੈ ਜਾਂਦਾ?
Punjabi ERV
ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਣ ਨਹੀਂ ਲਿਜਾਂਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند نے اوہنوں جواب وِچ آکھیا۔ اَے مکّارو! تُہاڈے وِچوں ہر کوئی سبت دے دِن اپنے ڈھگّے یا کھوتے نُوں کُھرلیوں نئیں کھولدا تے پانی ڈاہن نُوں نئیں لے جاندا؟
Punjabi Standard Bible (Punjabi Standard Bible) 2023
ਤਦ ਪ੍ਰਭੂ ਨੇ ਉਸ ਨੂੰ ਕਿਹਾ, “ਹੇ ਪਖੰਡੀਓ, ਕੀ ਸਬਤ ਦੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨਹੀਂ ਲੈ ਜਾਂਦਾ?