Luke 13:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੇਖੋ, ਇਹ ਔਰਤ ਅਬਰਾਹਾਮ ਦੇ ਕੁੱਲ ਵਿੱਚੋਂ ਹੈ ਜਿਸ ਨੂੰ ਸ਼ੈਤਾਨ ਨੇ ਪਿੱਛਲੇ ਅਠਾਰਾਂ ਸਾਲਾਂ ਤੋਂ ਜਕੜਿਆ ਹੋਇਆ ਸੀ । ਕੀ ਇਹ ਠੀਕ ਨਹੀਂ ਕਿ ਇਹ ਸਬਤ ਦੇ ਦਿਨ ਆਪਣੀ ਬਿਮਾਰੀ ਤੋਂ ਮੁਕਤੀ ਪਾਵੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਭਲਾ, ਇਹ ਤੀਵੀਂ ਜੋ ਅਬਰਾਹਾਮ ਦੀ ਧੀ ਹੈ ਜਿਹ ਨੂੰ ਸ਼ਤਾਨ ਨੇ ਵੇਖੋ ਅਠਾਰਾਂ ਵਰਿਹਾਂ ਤੋਂ ਬੰਨ੍ਹ ਰੱਖਿਆ ਹੈ ਇਹ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਜੋਗ ਨਹੀਂ ਸੀ?
Punjabi ERV
ਇਹ ਔਰਤ ਜਿਸਨੂੰ ਮੈਂ ਠੀਕ ਕੀਤਾ ਹੈ, ਇੱਕ ਯਹੂਦੀ ਭੈਣ ਹੈ ਅਤੇ ਇਹ ਅਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس زنانی نُوں جیہڑی ابرہام دی دِھی اے جِہنُوں شیطان اٹھاراں ورھیاں توں بَنّھ رکھیا سی۔ اوہنوں سبت دے دِن ایس بند توں چھڈاؤنا نئیں سی چاہیدا؟
Punjabi Standard Bible (Punjabi Standard Bible) 2023
ਤਾਂ ਕੀ ਇਸ ਨੂੰ ਜੋ ਅਬਰਾਹਾਮ ਦੀ ਧੀ ਹੈ ਅਤੇ ਜਿਸ ਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਜਕੜਿਆ ਹੋਇਆ ਸੀ, ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਜ਼ਰੂਰੀ ਨਹੀਂ ਸੀ?”