Luke 13:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹੜੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀੜ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬੜੇ ਖੁਸ਼ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦੇ ਇਹਨਾਂ ਸ਼ਬਦਾਂ ਨੂੰ ਸੁਣ ਕੇ ਉਹਨਾਂ ਦੇ ਵਿਰੋਧੀ ਸ਼ਰਮਿੰਦੇ ਹੋ ਗਏ ਪਰ ਬਾਕੀ ਸਾਰੇ ਲੋਕ ਯਿਸੂ ਦੇ ਅਦਭੁੱਤ ਕੰਮ ਦੇਖ ਕੇ ਖ਼ੁਸ਼ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪ੍ਰਭੂ ਨੇ ਇਹ ਕਿਹਾ ਤਾਂ ਉਹਨਾਂ ਦੇ ਸਾਰੇ ਵਿਰੋਧੀਆਂ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਚੀਜ਼ਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਹ ਗੱਲਾਂ ਕਰਦਾ ਹੀ ਸੀ ਤਾਂ ਉਹ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਹ ਦੇ ਕੋਲੋਂ ਹੋਏ ਸਨ ਅਨੰਦ ਹੋਈ।।
Punjabi ERV
ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹਡ਼ੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀਡ਼ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬਡ਼ੇ ਖੁਸ਼ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ ایہہ گلّاں پیا کر دا سی۔ اوہدے سارے مخالف شرمندے ہوئے تے سارے لوک اوہناں جلال والیاں کمّاں دے سبّب جیہڑے اوس کِیتے خُوش سن۔
Punjabi Standard Bible (Punjabi Standard Bible) 2023
ਜਦੋਂ ਯਿਸੂ ਨੇ ਇਹ ਗੱਲਾਂ ਕਹੀਆਂ ਤਾਂ ਉਸ ਦੇ ਸਾਰੇ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭ ਪ੍ਰਤਾਪੀ ਕੰਮਾਂ ਤੋਂ ਅਨੰਦ ਸੀ ਜੋ ਉਸ ਦੇ ਦੁਆਰਾ ਹੋ ਰਹੇ ਸਨ।