Luke 13:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੰਗ ਦਰਵਾਜ਼ੇ ਦੇ ਰਾਹੀਂ ਅੰਦਰ ਜਾਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ । ਮੈਂ ਕਹਿੰਦਾ ਹਾਂ ਕਿ ਬਹੁਤ ਲੋਕ ਅੰਦਰ ਜਾਣ ਦੀ ਕੋਸ਼ਿਸ਼ ਕਰਨਗੇ ਪਰ ਉਹ ਅੰਦਰ ਨਹੀਂ ਜਾ ਸਕਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੰਗ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕਰੋ ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ, ਬਹੁਤ ਸਾਰੇ ਲੋਕ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਪਰ ਦਾਖਲ ਨਾ ਹੋ ਸਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀੜੇ ਬੂਹੇ ਤੋਂ ਵੜਨ ਦਾ ਵੱਡਾ ਜਤਨ ਕਰੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਥੇਰੇ ਵੜਨ ਨੂੰ ਚਾਹੁਣਗੇ ਪਰ ਵੜ ਨਾ ਸੱਕਣਗੇ
Punjabi ERV
“ਤੁਸੀਂ ਭੀਡ਼ੇ ਦਰਵਾਜੇ ਤੋਂ ਵਡ਼ਨ ਦਾ ਵੱਡਾ ਯਤਨ ਕਰੋ ਜਿਹਡ਼ਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵਡ਼ਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دِلوں کوشش کرو۔ پئی بِھیڑے بُوہے توں وڑو۔ کیوں جو مَیں تُہانوں آکھناں آں۔ پئی بتھیرے وڑنا چاہن گے پر وڑ نا سکن گے۔
Punjabi Standard Bible (Punjabi Standard Bible) 2023
“ਤੰਗ ਦਰਵਾਜ਼ੇ ਰਾਹੀਂ ਪ੍ਰਵੇਸ਼ ਕਰਨ ਦਾ ਯਤਨ ਕਰੋ, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਬਹੁਤ ਸਾਰੇ ਪ੍ਰਵੇਸ਼ ਕਰਨਾ ਚਾਹੁਣਗੇ ਪਰ ਨਾ ਕਰ ਸਕਣਗੇ।