Luke 13:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਫਿਰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਦੇ ਰਹਿਣ ਵਾਲੇ ਹੋ । ਹੇ ਬੁਰੇ ਕੰਮ ਕਰਨ ਵਾਲਿਓ, ਮੇਰੇ ਤੋਂ ਦੂਰ ਹੋ ਜਾਓ!’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜਾਂ ਤੁਸੀਂ ਕਿੱਥੋਂ ਆਏ ਹੋ। ਹੇ ਸਭ ਕੁਧਰਮੀਓ! ਮੇਰੇ ਕੋਲੋਂ ਦੂਰ ਹੋ ਜਾਓ।’
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ। ਹੇ ਸਭ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
Punjabi ERV
ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿਥੋਂ ਆਏ ਹੋ? ਮੇਰੇ ਕੋਲੋਂ ਦੂਰ ਚਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ آکھے گا۔ مَیں تُہانوں آکھنا آں مَیں نئیں جان دا پئی تُسی کِتّھوں دے ہو۔ اَے سارے بدکارو۔ میرے کولوں دُراڈے ہو جاؤ۔
Punjabi Standard Bible (Punjabi Standard Bible) 2023
ਪਰ ਉਹ ਤੁਹਾਨੂੰ ਕਹੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਦੇ ਹੋ; ਹੇ ਸਭ ਕੁਧਰਮੀਓ ਮੇਰੇ ਤੋਂ ਦੂਰ ਹੋ ਜਾਓ’।