Luke 13:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਹੋਰ ਸਭ ਨਬੀਆਂ ਨੂੰ ਪਰਮੇਸ਼ਰ ਦੇ ਰਾਜ ਵਿੱਚ ਦੇਖੋਗੇ ਪਰ ਆਪਣੇ ਆਪ ਨੂੰ ਪਰਮੇਸ਼ਰ ਦੇ ਰਾਜ ਤੋਂ ਬਾਹਰ ਕੱਢਿਆ ਦੇਖੋਗੇ ਤਾਂ ਉਸ ਸਮੇਂ ਤੁਸੀਂ ਰੋਵੋਗੇ ਅਤੇ ਆਪਣੇ ਦੰਦ ਪੀਹੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ, ਜਦੋਂ ਤੁਸੀਂ ਅਬਰਾਹਾਮ, ਇਸਹਾਕ ਅਤੇ ਯਾਕੋਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੇਖੋਂਗੇ, ਪਰ ਤੁਸੀਂ ਖੁਦ ਨੂੰ ਬਾਹਰ ਸੁੱਟਿਆ ਹੋਇਆ ਵੇਖੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਓੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ਜਦ ਤੁਸੀਂ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਅਤੇ ਸਭਨਾਂ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਤਾਈਂ ਬਾਹਰ ਕੱਢੇ ਹੋਏ ਵੇਖੋਗੇ!
Punjabi ERV
ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس تھاں رونا تے کچیچیاں وٹنا ہوئے گا۔ جد ابرہام نُوں تے اِضحاق نُوں تے یعقُوب نُوں تے سارے نبیاں نُوں خُدا دی بادشاہی وِچ شریک تے اپنے آپ نُوں باہر کڈھیاں ہویا ویکھو گے۔
Punjabi Standard Bible (Punjabi Standard Bible) 2023
ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ਰ ਦੇ ਰਾਜ ਵਿੱਚ, ਪਰ ਆਪਣੇ ਆਪ ਨੂੰ ਬਾਹਰ ਕੱਢਿਆ ਵੇਖੋਗੇ ਅਤੇ ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।