Luke 13:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂੰਬੜੀ ਨੂੰ ਕਹੋ ਕਿ ਵੇਖ ਮੈਂ, ‘ਅੱਜ ਅਤੇ ਕੱਲ ਦੋ ਦਿਨ ਇੱਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਜਾ ਕੇ ਉਸ ਲੂੰਬੜ ਨੂੰ ਕਹਿ ਦਿਓ, ਮੈਂ ਅੱਜ ਅਤੇ ਕੱਲ ਅਸ਼ੁੱਧ ਆਤਮਾਵਾਂ ਨੂੰ ਕੱਢਾਂਗਾ ਅਤੇ ਬਿਮਾਰਾਂ ਨੂੰ ਚੰਗਾ ਕਰਾਂਗਾ । ਪਰਸੋਂ ਮੇਰਾ ਕੰਮ ਪੂਰਾ ਹੋ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਜਾ ਕੇ ਉਸ ਲੂੰਬੜੀ ਨੂੰ ਕਹੋ ਕਿ ਮੈਂ ਕਿਹਾ ਹੈ, ‘ਮੈਂ ਅੱਜ ਅਤੇ ਕੱਲ੍ਹ ਭੂਤਾਂ ਨੂੰ ਬਾਹਰ ਕੱਢਦਾ ਅਤੇ ਲੋਕਾਂ ਨੂੰ ਚੰਗਾ ਕਰਦਾ ਰਹਾਂਗਾ ਅਤੇ ਤੀਜੇ ਦਿਨ ਮੈਂ ਆਪਣੇ ਟੀਚੇ ਤੇ ਪਹੁੰਚਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਆਖਿਆ, ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਭਈ ਵੇਖ ਮੈਂ ਅੱਜ ਅਰ ਕੱਲ੍ਹ ਭੂਤਾਂ ਨੂੰ ਕੱਢਦਾ ਅਤੇ ਨਰੋਆ ਕਰਦਾ ਹਾਂ ਅਤੇ ਤੀਏ ਦਿਨ ਪੂਰਾ ਹੋ ਜਾਵਾਂਗਾ
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂਂਬਡ਼ ਨੂੰ ਕਹੋ ਕਿ ਵੇਖ ਮੈਂ ‘ਅੱਜ ਅਤੇ ਕੱਲ ਦੋ ਦਿਨ ਇਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا جا کے اوس لُومبڑ نُوں آکھو پئی ویکھ مَیں بدرُوحاں نُوں کڈھناں آں تے اَج تے بھلکے چَنگا پیا کرنا آں۔ تے ترِیجے دِن نُوں پُورا ہو جاواں گا۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਜਾ ਕੇ ਉਸ ਲੂੰਬੜੀ ਨੂੰ ਕਹੋ, ‘ਵੇਖ, ਮੈਂ ਅੱਜ ਅਤੇ ਕੱਲ੍ਹ ਦੁਸ਼ਟ ਆਤਮਾਵਾਂ ਨੂੰ ਕੱਢਦਾ ਅਤੇ ਬਿਮਾਰਾਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਆਪਣਾ ਕੰਮ ਪੂਰਾ ਕਰਾਂਗਾ’।