Luke 13:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਯਰੂਸ਼ਲਮ, ਹੇ ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਹੈਂ । ਤੂੰ ਪਰਮੇਸ਼ਰ ਦੇ ਭੇਜਿਆਂ ਹੋਇਆਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ । ਕਿੰਨੀ ਵਾਰ ਮੈਂ ਚਾਹਿਆ ਕਿ ਜਿਸ ਤਰ੍ਹਾਂ ਕੁੱਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠੇ ਕਰਦੀ ਹੈ, ਇਸੇ ਤਰ੍ਹਾਂ ਮੈਂ ਵੀ ਤੇਰੇ ਬੱਚਿਆਂ ਨੂੰ ਇਕੱਠੇ ਕਰਾਂ ਪਰ ਤੂੰ ਮੈਨੂੰ ਇਸ ਤਰ੍ਹਾਂ ਨਹੀਂ ਕਰਨ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਯੇਰੂਸ਼ਲੇਮ, ਯੇਰੂਸ਼ਲੇਮ, ਤੂੰ ਨਬੀਆਂ ਨੂੰ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਗਏ ਲੋਕਾਂ ਨੂੰ ਪੱਥਰ ਮਾਰਦਾ ਹੈ, ਕਿੰਨੀ ਵਾਰ ਮੈਂ ਚਾਹਿਆ ਕੀ ਤੁਹਾਡੇ ਬੱਚਿਆਂ ਨੂੰ ਇਕੱਠਾ ਕਰਾ, ਜਿਵੇਂ ਇੱਕ ਮੁਰਗੀ ਆਪਣੇ ਚੂਚੇ ਨੂੰ ਆਪਣੇ ਖੰਭਾਂ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਇਹ ਨਹੀਂ ਚਾਹੁੰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰਾਂ ਇਕੱਠਾ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
Punjabi ERV
“ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇੱਕਠਿਆ ਕਰਾ ਜਿਵੇਂ ਕੋਈ ਕੁਕਡ਼ੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇੱਕਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے یرُوشلِیم۔ اَے یرُوشلِیم۔ جیہڑی نبیاں نُوں مار سُٹّنی ایں۔ تے اوہناں نُوں پتّھراؤ کرنی ایں جیہڑے تیرے کول گھلّے گئے نیں۔ مَیں کِنی ای واری چاہیا۔ پئی جیویں کُکّڑی اپنے چُوچیاں نُوں کھنباں ہیٹھ اکٹّھے کر دی اے۔ مَیں تیرے بالاں نُوں اکٹّھیاں کراں۔ پر تُوں نئیں چاہندی سَیں۔
Punjabi Standard Bible (Punjabi Standard Bible) 2023
“ਹੇ ਯਰੂਸ਼ਲਮ, ਹੇ ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਮਾਰ ਸੁੱਟਦਾ ਹੈਂ ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪਥਰਾਓ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਜਿਵੇਂ ਮੁਰਗੀ ਆਪਣੇ ਬੱਚਿਆਂ ਨੂੰ ਆਪਣੇ ਖੰਭਾਂ ਹੇਠ ਇਕੱਠਾ ਕਰਦੀ ਹੈ, ਮੈਂ ਵੀ ਤੇਰੇ ਬੱਚਿਆਂ ਨੂੰ ਇਕੱਠੇ ਕਰਾਂ, ਪਰ ਤੂੰ ਨਾ ਚਾਹਿਆ।