Luke 13:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੇਖੋ, ਤੁਹਾਡਾ ਘਰ ਤੁਹਾਡੇ ਲਈ ਵਿਰਾਨ ਕਰ ਦਿੱਤਾ ਗਿਆ ਹੈ । ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਤੁਸੀਂ ਮੈਨੂੰ ਉਸ ਸਮੇਂ ਤੱਕ ਨਹੀਂ ਦੇਖੋਗੇ, ਜਦੋਂ ਤੱਕ ਕਿ ਤੁਸੀਂ ਇਸ ਤਰ੍ਹਾਂ ਨਾ ਕਹੋਗੇ, ‘ਧੰਨ ਹੈ ਉਹ ਜੋ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੇਖੋ, ਤੁਹਾਡਾ ਹੈਕਲ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਂਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’ ”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ ਜਦ ਤੋੜੀ ਇਹ ਨਾ ਕਹੋਗੇ ਭਈ ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!।।
Punjabi ERV
ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹਡ਼ਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ “
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو تُہاڈا گھر تُہاڈے لئی اُجاڑ چھڈیا جاندا اے۔ تے مَیں تُہانوں آکھنا آں۔ ہُن توں لے کے تُسی مَینُوں نا ویکھو گے جد توڑی ایہہ نا آکھو گے۔ پئی دھنّ اے اوہ جیہڑا خُداوند دے ناں اُتّے آؤندا اے۔
Punjabi Standard Bible (Punjabi Standard Bible) 2023
ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ। ਮੈਂ ਤੁਹਾਨੂੰ ਕਹਿੰਦਾ ਹਾਂ, ਤੁਸੀਂ ਮੈਨੂੰ ਉਦੋਂ ਤੱਕ ਨਾ ਵੇਖੋਗੇ ਜਦੋਂ ਤੱਕ ਇਹ ਨਾ ਕਹੋ, ‘ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ’!”