Luke 13:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸ ਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸ ਨੂੰ ਕੋਈ ਫ਼ਲ ਨਜ਼ਰ ਨਾ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਬਾਗ਼ ਵਿੱਚ ਇੱਕ ਅੰਜੀਰ ਦਾ ਰੁੱਖ ਲੱਗਾ ਹੋਇਆ ਸੀ । ਉਹ ਆਪਣੀ ਰੀਤ ਦੇ ਅਨੁਸਾਰ ਇੱਕ ਦਿਨ ਉਸ ਰੁੱਖ ਤੋਂ ਫਲ ਤੋੜਨ ਆਇਆ ਪਰ ਉਸ ਨੂੰ ਉਸ ਰੁੱਖ ਤੋਂ ਇੱਕ ਫਲ ਵੀ ਨਾ ਮਿਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫਲ ਭਾਲਣ ਲਈ ਗਿਆ, ਪਰ ਉਸਨੂੰ ਕੁਝ ਨਹੀਂ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ ਭਈ ਕਿਸੇ ਮਨੁੱਖ ਦੇ ਅੰਗੂਰੀ ਬਾਗ ਵਿੱਚ ਇੱਕ ਹੰਜੀਰ ਦਾ ਬੂਟਾ ਲਾਇਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਾ ਲੱਭਾ
Punjabi ERV
ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸਨੂੰ ਕੋਈ ਫ਼ਲ ਨਜ਼ਰ ਨਾ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ایہہ تمثِیل آکھی پئی کِسے دے انگور دے باغ وِچ اِک ہنجیر دا رُکھّ لایا ہویا سی تے اوہ پَھل لَبّھن نُوں آیا۔ پر نا لَبھّا۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਇਹ ਦ੍ਰਿਸ਼ਟਾਂਤ ਦਿੱਤਾ, “ਕਿਸੇ ਮਨੁੱਖ ਨੇ ਆਪਣੇ ਅੰਗੂਰ ਦੇ ਬਾਗ ਵਿੱਚ ਇੱਕ ਅੰਜੀਰ ਦਾ ਦਰਖ਼ਤ ਲਾਇਆ ਹੋਇਆ ਸੀ ਅਤੇ ਉਹ ਉਸ ਤੋਂ ਫਲ ਲੈਣ ਆਇਆ ਪਰ ਉਸ ਨੂੰ ਨਾ ਮਿਲਿਆ।