Luke 14:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹੜੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵੱਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨਾਂ ਦੇ ਸਾਹਮਣੇ ਤੇਰੀ ਇੱਜ਼ਤ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਹਾਨੂੰ ਜਦੋਂ ਕੋਈ ਸੱਦਾ ਦੇਵੇ, ਜਾਓ, ਪਰ ਜਾ ਕੇ ਪਿੱਛਲੀ ਥਾਂ ਉੱਤੇ ਬੈਠਣਾ । ਕਿੰਨਾ ਚੰਗਾ ਹੋਵੇਗਾ ਜਦੋਂ ਸੱਦਾ ਦੇਣ ਵਾਲਾ ਆਪ ਆ ਕੇ ਤੁਹਾਨੂੰ ਕਹੇ, ‘ਮਿੱਤਰ, ਤੁਸੀਂ ਅਗਲੀ ਥਾਂ ਉੱਤੇ ਆ ਕੇ ਬੈਠੋ ।’ ਇਸ ਤਰ੍ਹਾਂ ਸਾਰੇ ਪ੍ਰਾਹੁਣਿਆਂ ਦੇ ਸਾਹਮਣੇ ਤੁਹਾਡਾ ਮਾਣ ਵਧੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਤੁਹਾਨੂੰ ਕੀਤੇ ਬੁਲਾਇਆ ਜਾਂਦਾ ਹੈ ਤਾਂ ਸਭ ਤੋਂ ਨੀਵੀਂ ਜਗ੍ਹਾਂ ਤੇ ਬੈਠੋ, ਤਾਂ ਕਿ ਜਿਸ ਨੇ ਤੁਹਾਨੂੰ ਸੱਦਾ ਦਿੱਤਾ ਹੈ ਉਹ ਤੁਹਾਡੇ ਕੋਲ ਆਵੇ ਤੇ ਤੁਹਾਨੂੰ ਕਹੇ, ‘ਮੇਰੇ ਦੋਸਤ, ਉੱਠੋ ਅਤੇ ਉਸ ਉੱਚੀ ਜਗ੍ਹਾ ਤੇ ਬੈਠ ਜਾਓ।’ ਤਾਂ ਇਸ ਤਰ੍ਹਾਂ ਤੁਹਾਨੂੰ ਸਾਰੇ ਸੱਦੇ ਗਏ ਮਹਿਮਾਨਾਂ ਦੇ ਸਾਹਮਣੇ ਸਨਮਾਨਿਤ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਤੈਨੂੰ ਨਿਉਤਾ ਦਿੱਤਾ ਜਾਵੇ ਜਾਂ ਸਭ ਤੋਂ ਨੀਵੀਂ ਥਾਂ ਜਾ ਬੈਠ, ਫੇਰ ਜਿਹ ਨੇ ਤੈਨੂੰ ਨਿਉਤਾ ਦਿੱਤਾ ਹੈ ਜਦ ਉਹ ਆਵੇ ਤਦ ਤੈਨੂੰ ਆਖੇ,\ਮਿੱਤ੍ਰਾ, ਅੱਗੇ ਆ ਜਾਹ\ ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ
Punjabi ERV
ਇਸਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹਡ਼ੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨ ਤੇਰੀ ਇੱਜ਼ਤ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جد تُوں سدّیا گِئیوں تے ساریاں توں پِچّھلے تھاں جا بَہہ۔ تاں جو جِنّہے تینُوں سدّیا اے جد آوے۔ اوہ تینُوں آکھے اَے دوست آ اگانہہ ہو بَہو۔ تَد اوہناں ساریاں دی نظر وِچ جیہڑے تیرے نال کھان بَیٹھے نیں۔ تیری بڑی عِزّت ہوئے گی۔
Punjabi Standard Bible (Punjabi Standard Bible) 2023
ਪਰ ਜਦੋਂ ਤੈਨੂੰ ਨਿਓਤਾ ਦਿੱਤਾ ਜਾਵੇ ਤਾਂ ਜਾ ਕੇ ਪਿਛਲੇ ਸਥਾਨ 'ਤੇ ਬੈਠੀਂ ਤਾਂਕਿ ਉਹ ਜਿਸ ਨੇ ਤੈਨੂੰ ਨਿਓਤਾ ਦਿੱਤਾ ਹੈ ਆ ਕੇ ਤੈਨੂੰ ਕਹੇ, ‘ਮਿੱਤਰਾ, ਅੱਗੇ ਆ ਜਾ’। ਤਦ ਤੇਰੇ ਨਾਲ ਬੈਠੇ ਸਭਨਾਂ ਲੋਕਾਂ ਦੇ ਸਾਹਮਣੇ ਤੇਰਾ ਆਦਰ ਹੋਵੇਗਾ।