Luke 14:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸ ਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਆਪਣੇ ਸੱਦਾ ਦੇਣ ਵਾਲੇ ਨੂੰ ਕਿਹਾ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜ ਲਈ ਸੱਦਾ ਦੇਵੇਂ ਤਾਂ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਜਾਂ ਧਨੀ ਗੁਆਂਢੀਆਂ ਨੂੰ ਸੱਦਾ ਨਾ ਦੇ । ਅਜਿਹਾ ਨਾ ਹੋਵੇ ਕਿ ਉਹ ਇਸ ਦੇ ਬਦਲੇ ਵਿੱਚ ਤੈਨੂੰ ਵੀ ਸੱਦਣ ਅਤੇ ਤੈਨੂੰ ਬਦਲਾ ਮਿਲ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਆਪਣੇ ਸੱਦਣ ਵਾਲੇ ਨੂੰ ਕਿਹਾ, “ਜਦੋਂ ਤੁਸੀਂ ਦੁਪਹਿਰ ਦੇ ਖਾਣੇ ਜਾਂ ਰਾਤ ਦਾ ਖਾਣੇ ਤੇ ਕਿਸੇ ਨੂੰ ਸੱਦਾ ਦਿੰਦੇ ਹੋ ਤਾਂ ਆਪਣੇ ਦੋਸਤਾਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਜਾਂ ਆਪਣੇ ਅਮੀਰ ਗੁਆਂਢੀਆਂ ਨੂੰ ਨਾ ਬੁਲਾਓ; ਜੇ ਤੁਸੀਂ ਇਸ ਤਰ੍ਹਾਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਉਹ ਵੀ ਤੁਹਾਨੂੰ ਸੱਦਾ ਦੇਣ ਅਤੇ ਤੁਹਾਨੂੰ ਉਸ ਦਾ ਬਦਲਾ ਮਿਲ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ ਉਸ ਨੂੰ ਨਿਉਤਾ ਦਿੱਤਾ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਯਾ ਰਾਤ ਦੀ ਜ਼ਿਆਫ਼ਤ ਕਰੇਂ ਤਾਂ ਆਪਣਿਆਂ ਮਿੱਤ੍ਰਾਂ ਅਤੇ ਆਪਣਿਆਂ ਭਾਈਆਂ ਅਤੇ ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਓਹ ਫੇਰ ਤੈਨੂੰ ਵੀ ਬੁਲਾਉਣ ਅਰ ਤੇਰਾ ਬਦਲਾ ਹੋ ਜਾਵੇ
Punjabi ERV
ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہنوں وی جِس اوہنوں سدّیا سی آکھیا جد تُوں دِنیں یا راتِیں روٹی تیار کریں تے نا اپنے دوستاں تے نا اپنے بھراواں نا اپنے ساکاں تے نا دَولت مند گوانڈِھیاں نُوں سدِّیں۔ کِتے اِنج نا ہوئے پئی اوہ وی تینُوں سَدّن۔ تے تینُوں بدلہ مِل جائے۔
Punjabi Standard Bible (Punjabi Standard Bible) 2023
ਯਿਸੂ ਨੇ ਆਪਣੇ ਨਿਓਤਾ ਦੇਣ ਵਾਲੇ ਨੂੰ ਵੀ ਕਿਹਾ, “ਜਦੋਂ ਤੂੰ ਦਿਨ ਜਾਂ ਰਾਤ ਦੀ ਦਾਅਵਤ ਕਰੇਂ ਤਾਂ ਨਾ ਆਪਣੇ ਮਿੱਤਰਾਂ ਨੂੰ, ਨਾ ਆਪਣੇ ਭਰਾਵਾਂ ਨੂੰ, ਨਾ ਆਪਣੇ ਰਿਸ਼ਤੇਦਾਰਾਂ ਨੂੰ ਅਤੇ ਨਾ ਧਨਵਾਨ ਗੁਆਂਢੀਆਂ ਨੂੰ ਸੱਦ, ਕਿਤੇ ਅਜਿਹਾ ਨਾ ਹੋਵੇ ਕਿ ਉਹ ਵੀ ਤੈਨੂੰ ਨਿਓਤਾ ਦੇਣ ਅਤੇ ਤੈਨੂੰ ਬਦਲਾ ਮਿਲ ਜਾਵੇ।