Luke 14:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਪ੍ਰਾਹੁਣਿਆਂ ਵਿੱਚੋਂ ਇੱਕ ਨੇ ਕਿਹਾ, “ਧੰਨ ਹੈ ਉਹ ਜੋ ਪਰਮੇਸ਼ਰ ਦੇ ਰਾਜ ਵਿੱਚ ਭੋਜਨ ਕਰੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲਾਂ ਸੁਣ ਕੇ ਉੱਥੇ ਬੁਲਾਏ ਗਏ ਲੋਕਾਂ ਵਿੱਚੋਂ ਇੱਕ ਨੇ ਯਿਸ਼ੂ ਨੂੰ ਕਿਹਾ, “ਧੰਨ ਹੋਵੇਗਾ ਉਹ ਜਿਹੜਾ ਪਰਮੇਸ਼ਵਰ ਦੇ ਰਾਜ ਦੀ ਦਾਅਵਤ ਵਿੱਚ ਸ਼ਾਮਿਲ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਦੇ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕਿ ਉਹ ਨੂੰ ਕਿਹਾ ਕਿ ਧੰਨ ਉਹ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਊਗਾ
Punjabi ERV
ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹਡ਼ਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں جیہڑے اوہدے نال کھان بَیٹھے سن اِک ایہہ سُن کے اوہنوں آکھیا۔ دھنّ اے اوہ جیہڑا خُدا دی بادشاہی وِچ روٹی کھائے گا۔
Punjabi Standard Bible (Punjabi Standard Bible) 2023
ਇਹ ਗੱਲਾਂ ਸੁਣ ਕੇ ਭੋਜਨ ਕਰਨ ਲਈ ਨਾਲ ਬੈਠਿਆਂ ਵਿੱਚੋਂ ਇੱਕ ਨੇ ਉਸ ਨੂੰ ਕਿਹਾ, “ਧੰਨ ਹੈ ਜਿਹੜਾ ਪਰਮੇਸ਼ਰ ਦੇ ਰਾਜ ਵਿੱਚ ਰੋਟੀ ਖਾਵੇਗਾ।”