Luke 14:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸਾਰੇ ਦੇ ਸਾਰੇ ਬਹਾਨੇ ਬਣਾਉਣ ਲੱਗੇ: ਇੱਕ ਨੇ ਕਿਹਾ, ‘ਮੈਂ ਇੱਕ ਖੇਤ ਖ਼ਰੀਦਿਆ ਹੈ, ਮੈਂ ਉਸ ਨੂੰ ਦੇਖਣ ਜਾ ਰਿਹਾ ਹਾਂ, ਇਸ ਲਈ ਮੈਨੂੰ ਮਾਫ਼ ਕਰ ਦੇਣਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਉਹ ਸਾਰੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਕਿਹਾ, ‘ਮੈਂ ਹੁਣੇ ਇੱਕ ਖੇਤ ਖਰੀਦਿਆ ਹੈ ਅਤੇ ਮੈਨੂੰ ਜ਼ਰੂਰ ਉਸ ਨੂੰ ਜਾ ਕੇ ਵੇਖਣਾ ਪਏਗਾ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਸੱਭੇ ਇੱਕ ਮੱਤ ਹੋ ਕੇ ਉਜ਼ਰ ਕਰਨ ਲੱਗੇ। ਪਹਿਲੇ ਨੇ ਉਹ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਹ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਭਈ ਮੇਰੀ ਵੱਲੋਂ ਉਜ਼ਰ ਕਰੀਂ
Punjabi ERV
ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ سارے مل کے عُذر کرن لگّے پہلے نے اوہنوں آکھیا مَیں تے پَیلی مُل لئی اے۔ مَینُوں لوڑ اے پئی اوہنوں ویکھن جاواں۔ میری عرض اے پئی مَینُوں رہن دے۔
Punjabi Standard Bible (Punjabi Standard Bible) 2023
ਪਰ ਉਹ ਸਭ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ‘ਮੈਂ ਖੇਤ ਖਰੀਦਿਆ ਹੈ ਅਤੇ ਮੇਰਾ ਜਾ ਕੇ ਇਸ ਨੂੰ ਵੇਖਣਾ ਜ਼ਰੂਰੀ ਹੈ; ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਵੱਲੋਂ ਮਾਫ਼ੀ ਮੰਗ ਲਵੀਂ’।