Luke 14:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋੜੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਨੇ ਕਿਹਾ, ‘ਮੈਂ ਪੰਜ ਜੋੜੀਆਂ ਬਲਦਾਂ ਦੀਆਂ ਖ਼ਰੀਦੀਆਂ ਹਨ, ਮੈਂ ਉਹਨਾਂ ਨੂੰ ਪਰਖਣ ਜਾ ਰਿਹਾ ਹਾਂ, ਇਸ ਲਈ ਮੈਨੂੰ ਮਾਫ਼ ਕਰਨਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਦੂਸਰੇ ਨੇ ਕਿਹਾ, ‘ਮੈਂ ਹੁਣੇ ਬਲਦਾਂ ਦੇ ਪੰਜ ਜੋੜੇ ਖਰੀਦੇ ਹਨ ਅਤੇ ਮੈਂ ਉਹਨਾਂ ਨੂੰ ਪਰਖਣ ਲਈ ਜਾ ਰਿਹਾ ਹਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੂਏ ਨੇ ਆਖਿਆ, ਮੈਂ ਬਲਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣੇ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੀ ਵੱਲੋਂ ਉਜ਼ਰ ਕਰੀਂ
Punjabi ERV
ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋਡ਼ੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُوجے آکھیا۔ مَیں پنج جوگاں ڈھگّے مُل لَئے نیں۔ اوہناں نُوں واہ کے ویکھن جاناں اے۔ میری عرض اے پئی مَینُوں رہن دے۔
Punjabi Standard Bible (Punjabi Standard Bible) 2023
ਦੂਜੇ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋੜੀਆਂ ਖਰੀਦੀਆਂ ਹਨ ਅਤੇ ਮੈਂ ਉਨ੍ਹਾਂ ਨੂੰ ਜਾਂਚਣ ਲਈ ਜਾ ਰਿਹਾ ਹਾਂ; ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਵੱਲੋਂ ਮਾਫ਼ੀ ਮੰਗ ਲਵੀਂ’।