Luke 14:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੌਕਰ ਨੇ ਵਾਪਸ ਆ ਕੇ ਇਹ ਗੱਲਾਂ ਆਪਣੇ ਮਾਲਕ ਨੂੰ ਦੱਸੀਆਂ । ਮਾਲਕ ਬੜੇ ਗੁੱਸੇ ਵਿੱਚ ਆਇਆ; ਉਸ ਨੇ ਆਪਣੇ ਨੌਕਰ ਨੂੰ ਕਿਹਾ, ‘ਸ਼ਹਿਰ ਦੇ ਬਾਜ਼ਾਰਾਂ ਅਤੇ ਗਲੀਆਂ ਵਿੱਚ ਜਾਓ, ਅਤੇ ਗਰੀਬਾਂ, ਅਪਾਹਜਾਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਲੈ ਆਓ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਨੌਕਰ ਵਾਪਸ ਆਇਆ ਅਤੇ ਉਸਨੇ ਆਪਣੇ ਮਾਲਕ ਨੂੰ ਇਸ ਬਾਰੇ ਦੱਸਿਆ। ਤਦ ਘਰ ਦਾ ਮਾਲਕ ਗੁੱਸੇ ਵਿੱਚ ਆਇਆ ਅਤੇ ਉਸਨੇ ਆਪਣੇ ਨੌਕਰ ਨੂੰ ਆਗਿਆ ਦਿੱਤੀ, ‘ਜਲਦੀ ਨਾਲ ਸ਼ਹਿਰ ਦੀਆਂ ਗਲੀਆਂ ਅਤੇ ਚੌਕਾਂ ਵਿੱਚ ਜਾਓ ਅਤੇ ਗ਼ਰੀਬਾਂ, ਅਪੰਗਾਂ, ਅੰਨ੍ਹੀਆਂ ਅਤੇ ਲੰਗੜਿਆਂ ਨੂੰ ਅੰਦਰ ਲਿਆਓ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿੱਤੀ ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ, ਸ਼ਤਾਬੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾਹ ਅਰ ਕੰਗਾਲਾਂ ਅਤੇ ਟੁੰਡਿਆਂ ਅਤੇ ਅੰਨ੍ਹਿਆਂ ਅਤੇ ਲੰਙਿਆਂ ਨੂੰ ਐੱਥੇ ਅੰਦਰ ਲਿਆ
Punjabi ERV
ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬਡ਼ਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁਂਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو نوکر جا کے اپنے مالک نُوں ایہناں گلّاں دی خبر سُنائی۔ تَد غُصّے ہو کے گھر دے مالک اپنے نوکر نُوں آکھیا۔ چھیتی نال نِکل کے شہر دیاں چَوکاں تے گلِیاں وِچ جا۔ تے غرِیباں تے لُولیاں تے لَنگیاں تے اَنھیاں نُوں ایتھے اندر لے آ۔
Punjabi Standard Bible (Punjabi Standard Bible) 2023
ਦਾਸ ਨੇ ਆ ਕੇ ਇਹ ਗੱਲਾਂ ਆਪਣੇ ਮਾਲਕ ਨੂੰ ਦੱਸੀਆਂ। ਤਦ ਮਾਲਕ ਨੇ ਗੁੱਸੇ ਹੋ ਕੇ ਆਪਣੇ ਦਾਸ ਨੂੰ ਕਿਹਾ, ‘ਛੇਤੀ ਨਗਰ ਦੇ ਚੌਂਕਾਂ ਅਤੇ ਗਲੀਆਂ ਵਿੱਚ ਜਾ ਅਤੇ ਗਰੀਬਾਂ, ਅਪਾਹਜਾਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਲੈ ਆ’।