Luke 14:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕ ਨੇ ਕਿਹਾ, ‘ਸ਼ਹਿਰ ਦੇ ਬਾਹਰਲੇ ਰਾਹਾਂ ਅਤੇ ਥਾਂਵਾਂ ਉੱਤੇ ਜਾਓ ਅਤੇ ਉੱਥੋਂ ਲੋਕਾਂ ਨੂੰ ਸੱਦ ਕੇ ਲੈ ਆਓ ਤਾਂ ਜੋ ਮੇਰਾ ਘਰ ਭਰ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਮਾਲਕ ਨੇ ਆਪਣੇ ਨੌਕਰ ਨੂੰ ਕਿਹਾ, ‘ਸੜਕਾਂ ਅਤੇ ਦੇਸ਼ ਦੀਆਂ ਗਲੀਆਂ ਤੇ ਜਾਓ ਅਤੇ ਲੋਕਾਂ ਨੂੰ ਅੰਦਰ ਆਉਣ ਲਈ ਮਜਬੂਰ ਕਰੋ ਤਾਂ ਜੋ ਮੇਰਾ ਘਰ ਭਰਿਆ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਮਾਲਕ ਨੇ ਨੌਕਰ ਨੂੰ ਕਿਹਾ ਭਈ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨਿਆ ਵੱਲ ਜਾਹ ਅਤੇ ਵੱਡੀ ਤਗੀਦ ਕਰਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਭਰ ਜਾਵੇ
Punjabi ERV
ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸਡ਼ਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مالک نوکر نُوں آکھیا۔ سڑکاں تے بنّیاں ولّ جا تے دھکّے نال لوکاں نُوں اندر لے آ۔ پئی میرا گھر بھر جائے۔
Punjabi Standard Bible (Punjabi Standard Bible) 2023
ਤਦ ਮਾਲਕ ਨੇ ਦਾਸ ਨੂੰ ਕਿਹਾ, ‘ਸੜਕਾਂ ਅਤੇ ਖੇਤ ਬੰਨਿਆਂ ਵੱਲ ਜਾ ਅਤੇ ਲੋਕਾਂ ਨੂੰ ਇੱਥੇ ਆਉਣ ਲਈ ਤਗੀਦ ਕਰ ਤਾਂਕਿ ਮੇਰਾ ਘਰ ਭਰ ਜਾਵੇ,