Luke 14:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੇਕਰ ਕੋਈ ਮੇਰੇ ਕੋਲ ਆਉਂਦਾ ਹੈ, ਪਰ ਆਪਣੇ ਮਾਤਾ, ਪਿਤਾ, ਭੈਣ, ਭਰਾਵਾਂ, ਪਤਨੀ, ਬੱਚਿਆਂ ਅਤੇ ਆਪਣੇ ਆਪ ਨਾਲ ਮੋਹ ਰੱਖਦਾ ਹੈ, ਮੇਰਾ ਚੇਲਾ ਨਹੀਂ ਬਣ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਕੋਈ ਮੇਰੇ ਕੋਲ ਆਉਂਦਾ ਹੈ ਅਤੇ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭੈਣ-ਭਰਾਵਾਂ ਨਾਲ ਨਫ਼ਰਤ ਨਹੀਂ ਕਰਦਾ, ਹਾਂ ਇੱਥੋ ਤੱਕ ਕਿ ਉਹਨਾਂ ਦੀ ਆਪਣੀ ਜਾਨ ਨੂੰ ਵੀ ਅਜਿਹਾ ਵਿਅਕਤੀ ਮੇਰਾ ਚੇਲਾ ਨਹੀਂ ਹੋ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮੇਰੇ ਕੋਲ ਆਵੇ ਅਰ ਆਪਣੇ ਪਿਉ ਅਤੇ ਮਾਂ ਅਤੇ ਤੀਵੀਂ ਅਤੇ ਬਾਲ ਬੱਚਿਆਂ ਅਤੇ ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨਾਲ ਵੀ ਵੈਰ ਨਾ ਰੱਖੇ ਤਾਂ ਓਹ ਮੇਰਾ ਚੇਲਾ ਨਹੀਂ ਹੋ ਸੱਕਦਾ
Punjabi ERV
“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬਚਿਆਂ ਭ੍ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵਧ ਆਪਣੀ ਜ਼ਿੰਦਗੀ ਨਾਲੋਂ ਵੀ ਵਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی میرے ولّ آوے۔ تے اپنے پئیو تے ماں نال تے بیوی تے بالاں نال تے بھراواں تے بھیناں نال سگوں اپنی ای جان نال وی وَیر نا رکھّے۔ اوہ میرا شاگِرد نئیں ہوسکدا۔
Punjabi Standard Bible (Punjabi Standard Bible) 2023
“ਜੇ ਕੋਈ ਮੇਰੇ ਕੋਲ ਆਉਂਦਾ ਹੈ ਅਤੇ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ, ਭੈਣਾਂ, ਭਰਾਵਾਂ ਅਤੇ ਆਪਣੀ ਜਾਨ ਨਾਲ ਵੀ ਵੈਰ ਨਹੀਂ ਰੱਖਦਾ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।