Luke 14:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸੱਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰੱਥ ਨਾ ਹੋਵੋ। ਜੇਕਰ ਤੁਸੀਂ ਇਸ ਨੂੰ ਪੂਰਾ ਨਹੀਂ ਕਰ ਸੱਕਦੇ, ਤਾਂ ਜੋ ਕੋਈ ਇਸ ਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਇਸ ਤਰ੍ਹਾਂ ਨਾ ਹੋਵੇ ਕਿ ਸ਼ੁਰੂ ਤਾਂ ਕਰ ਲਵੇ ਪਰ ਉਸ ਨੂੰ ਪੂਰਾ ਨਾ ਕਰ ਸਕੇ । ਤਦ ਲੋਕ ਉਸ ਨੂੰ ਮਖ਼ੌਲ ਕਰਨਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਤੁਸੀਂ ਨੀਂਹ ਰੱਖਦੇ ਹੋ ਅਤੇ ਇਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੋ ਤਾਂ ਹਰ ਕੋਈ ਜੋ ਇਸ ਨੂੰ ਵੇਖਦਾ ਹੈ ਤੁਹਾਡਾ ਮਖੌਲ ਉਡਾਏਗਾ,
Punjabi Bible 2016 - ਪਵਿੱਤਰ ਬਾਈਬਲ O.V.
ਕਿਤੇ ਐਉਂ ਨਾ ਹੋਵੇ ਕਿ ਜਾਂ ਉਸ ਨੇ ਨੀਉਂ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸ ਉੱਤੇ ਸਭ ਹੱਸਣ ਲੱਗ ਪੈਣ
Punjabi ERV
ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰਥ ਨਾ ਹੋਵੋ। ਜੇਕਰ ਤੁਸੀਂ ਇਸਨੂੰ ਪੂਰਾ ਨਹੀਂ ਕਰ ਸਕਦੇ, ਤਾਂ ਜੋ ਕੋਈ ਇਸਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِتے اجیہا نا ہوئے پئی جد اوس نِینّھ رکھی تے کمّ نُوں مُکا نا سکیا۔ تے سارے ویکھن والے اوہدے اُتّے ایہہ آکھ کے ہسّن۔
Punjabi Standard Bible (Punjabi Standard Bible) 2023
ਕਿਤੇ ਅਜਿਹਾ ਨਾ ਹੋਵੇ ਕਿ ਉਹ ਨੀਂਹ ਰੱਖ ਕੇ ਇਸ ਨੂੰ ਪੂਰਾ ਨਾ ਕਰ ਸਕੇ ਅਤੇ ਸਭ ਵੇਖਣ ਵਾਲੇ ਉਸ ਦਾ ਮਖੌਲ ਉਡਾਉਣ