Luke 14:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸੱਕਦਾ ਹੈ ਜੋ ਉਸ ਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈ ਕੇ ਆਉਂਦਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਮੰਨ ਲਵੋ ਕਿ ਇੱਕ ਰਾਜਾ ਹੈ । ਉਸ ਦੇ ਕੋਲ ਕੇਵਲ ਦਸ ਹਜ਼ਾਰ ਸਿਪਾਹੀ ਹਨ । ਉਹ ਇੱਕ ਦੂਜੇ ਰਾਜੇ ਨਾਲ ਲੜਾਈ ਲਈ ਜਾ ਰਿਹਾ ਹੈ ਜਿਸ ਕੋਲ ਵੀਹ ਹਜ਼ਾਰ ਸਿਪਾਹੀ ਹਨ । ਇਸ ਲਈ ਕੀ ਇਹ ਰਾਜਾ ਪਹਿਲਾਂ ਬੈਠ ਕੇ ਚੰਗੀ ਤਰ੍ਹਾਂ ਸੋਚ ਵਿਚਾਰ ਨਹੀਂ ਕਰੇਗਾ ਕਿ ਮੈਂ ਆਪਣੇ ਦਸ ਹਜ਼ਾਰ ਸਿਪਾਹੀਆਂ ਨਾਲ, ਵੀਹ ਹਜ਼ਾਰ ਸਿਪਾਹੀਆਂ ਦਾ ਮੁਕਾਬਲਾ ਕਰ ਸਕਾਂਗਾ ਜਾਂ ਨਹੀਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਾਂ ਮੰਨ ਲਓ ਕਿ ਕੋਈ ਰਾਜਾ ਦੂਸਰੇ ਰਾਜੇ ਨਾਲ ਜੰਗ ਲਾਉਣ ਵਾਲਾ ਹੈ। ਕੀ ਉਹ ਪਹਿਲਾਂ ਬੈਠ ਕੇ ਇਹ ਵਿਚਾਰ ਨਹੀਂ ਕਰੇਗਾ ਕੀ ਉਹ ਦਸ ਹਜ਼ਾਰ ਬੰਦਿਆਂ ਨਾਲ ਉਸਦੇ ਵਿਰੁੱਧ ਵੀਹ ਹਜ਼ਾਰ ਬੰਦਿਆਂ ਦੇ ਨਾਲ ਆਉਣ ਵਾਲੇ ਦੇ ਵਿਰੁੱਧ ਲੜਨ ਦੇ ਯੋਗ ਹੈ ਜਾਂ ਨਹੀਂ?
Punjabi Bible 2016 - ਪਵਿੱਤਰ ਬਾਈਬਲ O.V.
ਯਾ ਕਿਹੜਾ ਰਾਜਾ ਹੈ ਕਿ ਜਾਂ ਦੂਏ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ ਭਈ ਕੀ ਮੈ ਦਸ ਹਜ਼ਾਰ ਨਾਲ ਉਹ ਦਾ ਸਾਹਮਣਾ ਕਰ ਸੱਕਦਾ ਹਾਂ ਜਿਹ ਨੇ ਵੀਹ ਹਜ਼ਾਰ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
Punjabi ERV
“ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸਕਦਾ ਹੈ ਜੋ ਉਸਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈਕੇ ਆਉਂਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیہڑا بادشاہ دُوجے بادشاہ نال جد لڑائی نُوں جاوے۔ پہلاں بَہہ کے صلاح نا کرے گا۔ پئی مَیں دَس ہزار لے کے اوہدے نال لڑ سَکاں گا کہ نئیں۔ جیہڑا وِیہہ ہزار لے کے میرے اُتّے چڑھ آؤندا اے؟
Punjabi Standard Bible (Punjabi Standard Bible) 2023
ਜਾਂ ਕਿਹੜਾ ਅਜਿਹਾ ਰਾਜਾ ਹੈ ਜੋ ਦੂਜੇ ਰਾਜੇ ਨਾਲ ਯੁੱਧ ਕਰਨ ਲਈ ਜਾਵੇ ਪਰ ਪਹਿਲਾਂ ਬੈਠ ਕੇ ਇਹ ਵਿਚਾਰ ਨਾ ਕਰੇ ਕਿ ਜਿਹੜਾ ਵੀਹ ਹਜ਼ਾਰ ਸਿਪਾਹੀ ਲੈ ਕੇ ਮੇਰੇ ਵਿਰੁੱਧ ਆ ਰਿਹਾ ਹੈ, ਕੀ ਮੈਂ ਦਸ ਹਜ਼ਾਰ ਨਾਲ ਉਸ ਦਾ ਮੁਕਾਬਲਾ ਕਰ ਸਕਦਾ ਹਾਂ?