Luke 14:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਕਿਹਾ, “ਜੇਕਰ ਤੁਹਾਡਾ ਪੁੱਤਰ ਜਾਂ ਕੋਈ ਕੰਮ ਕਰਦਾ ਜਾਨਵਰ, ਖੂਹ ਵਿੱਚ ਸਬਤ ਦੇ ਦਿਨ ਡਿੱਗ ਪਵੇ, ਤਾਂ ਤੁਸੀਂ ਜਾਣਦੇ ਹੋ ਕਿ ਤੁਸੀਂ ਝੱਟ ਉਸ ਨੂੰ ਖੂਹ ਵਿੱਚੋਂ ਕੱਢ ਲਵੋਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਦਾ ਪੁੱਤਰ ਜਾਂ ਬਲਦ ਸਬਤ ਦੇ ਦਿਨ ਖੂਹ ਵਿੱਚ ਡਿੱਗ ਪਵੇ ਤਾਂ ਕੀ ਤੁਸੀਂ ਇਕਦਮ ਉਸ ਨੂੰ ਖੂਹ ਵਿੱਚੋਂ ਬਾਹਰ ਨਹੀਂ ਕੱਢੋਗੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜੇ ਤੁਹਾਡੇ ਵਿੱਚੋਂ ਕਿਸੇ ਦਾ ਬੱਚਾ ਜਾਂ ਬਲਦ ਸਬਤ ਦੇ ਦਿਨ ਖੂਹ ਵਿੱਚ ਡਿੱਗ ਜਾਵੇ ਤਾਂ ਕੀ ਤੁਸੀਂ ਝੱਟ ਇਸ ਨੂੰ ਬਾਹਰ ਨਹੀਂ ਕੱਢੋਗੇ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਖਿਆ ਭਈ ਤੁਹਾਡੇ ਵਿੱਚੇਂ ਕੌਣ ਹੈ ਜੇ ਉਹ ਦਾ ਗਧਾ ਯਾ ਬੈਲ ਖੂਹ ਵਿੱਚ ਡਿਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਹ ਨੂੰ ਨਾ ਕੱਢੇ?
Punjabi ERV
ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਕਿਹਾ, “ਜੇਕਰ ਤੁਹਾਡਾ ਪੁੱਤਰ ਜਾਂ ਕੋਈ ਕੰਮ ਕਰਦਾ ਜਾਨਵਰ, ਖੂਹ ਵਿੱਚ ਸਬਤ ਦੇ ਦਿਨ ਡਿੱਗ ਪਵੇ, ਤਾਂ ਤੁਸੀਂ ਜਾਣਦੇ ਹੋ ਕਿ ਤੁਸੀਂ ਝੱਟ ਉਸਨੂੰ ਖੂਹ ਵਿੱਚੋਂ ਕਢ੍ਢ ਲਵੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ تُہاڈے وِچوں کیہڑا اے جِہدا کھوتا یا ڈھگّا کُھوہ وِچ ڈِگّیا ہوئے۔ تے اوہ اوہنوں سبت دے دِن چھیتی نال نا کڈھے؟
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਪੁੱਤਰ ਜਾਂ ਬਲਦ ਖੂਹ ਵਿੱਚ ਡਿੱਗ ਪਵੇ ਅਤੇ ਉਹ ਸਬਤ ਦੇ ਦਿਨ ਤੁਰੰਤ ਉਸ ਨੂੰ ਬਾਹਰ ਨਾ ਕੱਢੇ?”