Luke 14:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਦੇਖਿਆ ਕਿ ਕਿਸ ਤਰ੍ਹਾਂ ਪ੍ਰਾਹੁਣੇ ਪ੍ਰਮੁੱਖ ਥਾਵਾਂ ਚੁਣ ਰਹੇ ਹਨ ਤਦ ਯਿਸੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਦਿੰਦੇ ਹੋਏ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਵੇਖਿਆ ਕਿ ਕਿਵੇਂ ਮਹਿਮਾਨ ਮੇਜ਼ ਤੇ ਸਨਮਾਨ ਦੀਆਂ ਥਾਵਾਂ ਨੂੰ ਚੁਣਦੇ ਹਨ ਤਾਂ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਸ ਨੇ ਵੇਖਿਆ ਭਈ ਪਰਾਹੁਣੇ ਕਿਸ ਤਰਾਂ ਉੱਚੀਆਂ ਥਾਵਾਂ ਨੂੰ ਪਸਿੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ
Punjabi ERV
ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸਨੇ ਇਹ ਦ੍ਰਿਸ਼ਟਾਂਤ ਦਿੱਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس پَروہنیاں نُوں ویکھیا۔ پئی اوہ کِیویں عِزّت والی تھاں چُن لَیندے سن۔ تَد ایہہ تمثِیل دے کے اوہناں نُوں آکھیا۔
Punjabi Standard Bible (Punjabi Standard Bible) 2023
ਜਦੋਂ ਯਿਸੂ ਨੇ ਵੇਖਿਆ ਕਿ ਜਿਹੜੇ ਸੱਦੇ ਹੋਏ ਸਨ ਉਹ ਕਿਵੇਂ ਆਦਰ ਵਾਲੇ ਸਥਾਨਾਂ ਨੂੰ ਚੁਣ ਰਹੇ ਹਨ ਤਾਂ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ,