Luke 14:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵੱਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸੱਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵੱਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਤੁਹਾਨੂੰ ਕੋਈ ਵਿਆਹ ਦੇ ਭੋਜ ਉੱਤੇ ਸੱਦਾ ਦੇਵੇ ਤਾਂ ਤੁਸੀਂ ਪ੍ਰਮੁੱਖ ਥਾਂਵਾਂ ਉੱਤੇ ਨਾ ਬੈਠਣਾ । ਕਿਉਂਕਿ ਹੋ ਸਕਦਾ ਹੈ ਕਿ ਉਸ ਨੇ ਤੁਹਾਡੇ ਤੋਂ ਵੀ ਕਿਸੇ ਵੱਡੇ ਆਦਮੀ ਨੂੰ ਸੱਦਾ ਦਿੱਤਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਕੋਈ ਤੁਹਾਨੂੰ ਵਿਆਹ ਦੀ ਦਾਅਵਤ ਲਈ ਬੁਲਾਉਂਦਾ ਹੈ, ਤਾਂ ਤੁਸੀਂ ਸਨਮਾਨ ਦੀ ਜਗ੍ਹਾ ਨਾ ਚੁਣੋ ਕਿਉਂਕਿ ਹੋ ਸਕਦਾ ਹੈ ਕਿ ਉਸਨੇ ਤੁਹਾਡੇ ਨਾਲੋਂ ਵੱਧ ਸਤਿਕਾਰਯੋਗ ਵਿਅਕਤੀ ਨੂੰ ਵੀ ਉੱਥੇ ਬੁਲਾਇਆ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਾਂ ਕੋਈ ਤੈਨੂੰ ਵਿਆਹ ਵਿੱਚ ਨਿਉਤਾ ਦੇਵੇ ਤਾਂ ਉੱਚੀ ਥਾਂ ਨਾ ਬੈਠ। ਕੀ ਜਾਣੀਏ ਕਿ ਓਨ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਨਿਉਤਾ ਦਿੱਤਾ ਹੋਵੇ
Punjabi ERV
“ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد کوئی تینُوں ویاہ وِچ سَدّے تے عِزّت والی تھاں نا جا بَہو۔ خبرے اوس تیرے نالوں کِسے وڈّے نُوں نا سدّیا ہوئے؟
Punjabi Standard Bible (Punjabi Standard Bible) 2023
“ਜਦੋਂ ਕੋਈ ਤੈਨੂੰ ਵਿਆਹ ਵਿੱਚ ਨਿਓਤਾ ਦੇਵੇ ਤਾਂ ਆਦਰ ਵਾਲੇ ਸਥਾਨ 'ਤੇ ਨਾ ਬੈਠੀਂ, ਕਿਤੇ ਅਜਿਹਾ ਨਾ ਹੋਵੇ ਕਿ ਉਸ ਨੇ ਤੇਰੇ ਨਾਲੋਂ ਵੀ ਜ਼ਿਆਦਾ ਆਦਰਯੋਗ ਵਿਅਕਤੀ ਨੂੰ ਸੱਦਿਆ ਹੋਵੇ