Luke 14:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਸਭ ਤੋਂ ਵੱਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸੱਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿੱਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸੱਦਾ ਦੇਣ ਵਾਲਾ ਤੁਹਾਡੇ ਕੋਲ ਆ ਕੇ ਤੁਹਾਨੂੰ ਕਹੇ, ‘ਇਹ ਥਾਂ ਇਸ ਨੂੰ ਦੇ ਦਿਓ,’ ਤਾਂ ਤੁਹਾਨੂੰ ਸਾਰਿਆਂ ਦੇ ਸਾਹਮਣੇ ਸ਼ਰਮਿੰਦਾ ਹੋਣਾ ਪਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਜਿਹਾ ਹੈ ਤਾਂ ਉਹ ਵਿਅਕਤੀ ਜਿਸਨੇ ਤੁਹਾਨੂੰ ਦੋਵਾਂ ਨੂੰ ਬੁਲਾਇਆ ਸੀ ਉਹ ਆਵੇਗਾ ਅਤੇ ਤੁਹਾਨੂੰ ਕਹੇਗਾ, ‘ਇਸ ਵਿਅਕਤੀ ਨੂੰ ਆਪਣੀ ਜਗ੍ਹਾ ਦੇ ਦਿਓ,’ ਫਿਰ ਸ਼ਰਮਿੰਦਾ ਹੋ ਕੇ ਤੁਹਾਨੂੰ ਸੱਭ ਤੋਂ ਪਿਛਲੀ ਸੀਟ ਤੇ ਬੈਠਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਿਸ ਨੇ ਤੈਨੂੰ ਅਤੇ ਉਸ ਨੂੰ ਨਿਉਤਾ ਦਿੱਤਾ ਹੈ ਜੋ ਆਣ ਕੇ ਤੈਨੂੰ ਆਖੇ ਕਿ ਇਹ ਨੂੰ ਜਗ੍ਹਾ ਦਿਹ ਅਰ ਤਦ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਨੀਵੀਂ ਥਾਂ ਬੈਠਣਾ ਪਵੇ
Punjabi ERV
ਜਦੋਂ ਤੁਸੀਂ ਸਭ ਤੋਂ ਵਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جِنّہے تینُوں تے اوہنوں سدّیا اے۔ آ کے تینُوں آکھے ایہدے لئی تھاں چھڈ۔ تے تَد شرمندہ ہو کے تینُوں ساریاں توں پچھا نا بہنا پَوے۔
Punjabi Standard Bible (Punjabi Standard Bible) 2023
ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਨਿਓਤਾ ਦਿੱਤਾ ਹੈ ਆ ਕੇ ਤੈਨੂੰ ਕਹੇ, ‘ਇਹ ਸਥਾਨ ਇਸ ਨੂੰ ਦੇ ਦੇ’। ਤਦ ਤੈਨੂੰ ਸ਼ਰਮਿੰਦਾ ਹੋ ਕੇ ਪਿਛਲੇ ਸਥਾਨ 'ਤੇ ਬੈਠਣਾ ਪਵੇਗਾ।