Luke 15:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਆਪਣਾ ਸਾਰਾ ਧਨ ਖ਼ਤਮ ਕਰ ਚੁੱਕਾ ਤਾਂ ਉਸ ਦੇਸ਼ ਵਿੱਚ ਇੱਕ ਵੱਡਾ ਕਾਲ ਪੈ ਗਿਆ । ਹੁਣ ਉਸ ਕੋਲ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਕੁਝ ਨਾ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸਨੇ ਸਭ ਕੁਝ ਖਰਚ ਲਿਆ, ਉਸਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਅਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਸਭ ਖ਼ਰਚ ਕਰ ਚੁੱਕਿਆਂ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ
Punjabi ERV
ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہنے سارا خرچ کر لیا۔ تَد اوس دیس وِچ ڈاڈھا کال پیا۔ تے اوہنوں تُھڑ آؤن لگّی۔
Punjabi Standard Bible (Punjabi Standard Bible) 2023
ਜਦੋਂ ਉਹ ਆਪਣਾ ਸਭ ਕੁਝ ਖਰਚ ਕਰ ਚੁੱਕਾ ਤਾਂ ਉਸੇ ਸਮੇਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।