Luke 15:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਅੰਤ ਵਿੱਚ ਇੱਕ ਦਿਨ ਉਹ ਹੋਸ਼ ਵਿੱਚ ਆਇਆ । ਉਸ ਨੇ ਕਿਹਾ, ‘ਮੇਰੇ ਪਿਤਾ ਦੇ ਬਹੁਤ ਸਾਰੇ ਨੌਕਰਾਂ ਕੋਲ ਲੋੜ ਤੋਂ ਜ਼ਿਆਦਾ ਖਾਣ ਲਈ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਉਸ ਨੂੰ ਸੁਰਤ ਆਈ ਤਾਂ ਉਸਨੇ ਆਪਣੇ ਆਪ ਨੂੰ ਕਿਹਾ, ‘ਮੇਰੇ ਪਿਤਾ ਦੇ ਭਾੜੇ ਦੇ ਕਿੰਨੇ ਨੌਕਰਾਂ ਕੋਲ ਕਿੰਨਾ ਜ਼ਿਆਦਾ ਭੋਜਨ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਸੁਰਤ ਵਿੱਚ ਆਣ ਕੇ ਕਿਹਾ ਭਈ ਮੇਰੇ ਪਿਉ ਦੇ ਕਿੰਨੇ ਹੀ ਕਾਮਿਆਂ ਲਈ ਵਾਫ਼ਰ ਰੋਟੀਆਂ ਹਨ ਅਤੇ ਮੈਂ ਐੱਥੇ ਭੁੱਖਾ ਮਰਦਾ ਹਾਂ
Punjabi ERV
ਤਾਂ ਉਸ ਲਡ਼ਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇਥੇ ਭੁਖ ਨਾਲ ਮਰ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس ہوش وِچ آ کے آکھیا میرے پئیو دے کئیاں مزدُوراں نُوں لوڑ توں وَدّھ روٹِیاں مِل دِیاں نیں تے مَیں ایتھے بُھکھا پیا مرنا۔
Punjabi Standard Bible (Punjabi Standard Bible) 2023
ਤਦ ਉਹ ਸੁਰਤ ਵਿੱਚ ਆ ਕੇ ਕਹਿਣ ਲੱਗਾ, ‘ਮੇਰੇ ਪਿਤਾ ਦੇ ਕਿੰਨੇ ਹੀ ਮਜ਼ਦੂਰਾਂ ਕੋਲ ਜ਼ਰੂਰਤ ਤੋਂ ਵਧ ਰੋਟੀ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।