Luke 15:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਥੋਂ ਉੱਠ ਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸ ਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੈਂ ਆਪਣੇ ਪਿਤਾ ਦੇ ਕੋਲ ਜਾਵਾਂਗਾ ਅਤੇ ਉਹਨਾਂ ਨੂੰ ਕਹਾਂਗਾ, “ਪਿਤਾ ਜੀ, ਮੈਂ ਪਰਮੇਸ਼ਰ ਦੇ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਉਹਨਾਂ ਦੇ ਵਿਰੁੱਧ ਜੋ ਸਵਰਗ ਵਿੱਚ ਹਨ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉੱਠ ਕੇ ਆਪਣੇ ਪਿਉ ਕੋਲ ਜਾਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਤੇ ਤੁਹਾਡੇ ਅੱਗੇ ਗੁਨਾਹ ਕੀਤਾ ਹੈ
Punjabi ERV
ਮੈਂ ਇਥੋਂ ਉਠਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸਨੂੰ ਆਖਾਂਗਾ, “ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اُٹھ کے اپنے پئیو کول جاواں گا۔ تے اوہنوں آکھاں گا۔ پئی اَے پئیو مَیں اسمان دا تے تیرا گُناہ کِیتا اے۔
Punjabi Standard Bible (Punjabi Standard Bible) 2023
ਮੈਂ ਉੱਠ ਕੇ ਆਪਣੇ ਪਿਤਾ ਦੇ ਕੋਲ ਜਾਵਾਂਗਾ ਅਤੇ ਉਸ ਨੂੰ ਕਹਾਂਗਾ, ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।