Luke 15:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਪਾਪੀ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਦੇਖ ਕੇ ਫ਼ਰੀਸੀਆਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੇ ਆਪਸ ਵਿੱਚ ਬੁੜਬੁੜਾਉਣਾ ਸ਼ੁਰੂ ਕਰ ਦਿੱਤਾ । ਉਹ ਕਹਿਣ ਲੱਗੇ, “ਇਹ ਪਾਪੀਆਂ ਦਾ ਸੁਆਗਤ ਕਰਦਾ ਹੈ ਅਤੇ ਉਹਨਾਂ ਦੇ ਨਾਲ ਬੈਠ ਕੇ ਭੋਜਨ ਵੀ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫ਼ਰੀਸੀਆਂ ਅਤੇ ਸ਼ਾਸਤਰੀਆਂ ਬੁੜਬੜੋਨ ਲੱਗੇ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਆਦਮੀ ਪਾਪੀਆਂ ਦਾ ਸਵਾਗਤ ਕਰਦਾ ਹੈ ਅਤੇ ਉਹਨਾਂ ਨਾਲ ਭੋਜਨ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫ਼ਰੀਸੀ ਅਰ ਗ੍ਰੰਥੀ ਦੋਵੇਂ ਬੁੜਬੁੜਾ ਕੇ ਬੋਲੇ ਭਈ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਹੈ!
Punjabi ERV
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਮੰਦੇ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فریسی تے فقِیہ بُڑبُڑ کر کے آکھن لگّے پئی ایہہ بندہ گُناہِیاں نُوں قبولدا تے اوہناں نال کھاندا اے۔
Punjabi Standard Bible (Punjabi Standard Bible) 2023
ਤਦ ਫ਼ਰੀਸੀ ਅਤੇ ਸ਼ਾਸਤਰੀ ਬੁੜਬੁੜਾ ਕੇ ਕਹਿਣ ਲੱਗੇ, “ਇਹ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ।”