Luke 15:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਉੱਥੋਂ ਉੱਠਿਆ ਅਤੇ ਆਪਣੇ ਪਿਤਾ ਦੇ ਘਰ ਵੱਲ ਚੱਲ ਪਿਆ । “ਅਜੇ ਉਹ ਦੂਰ ਹੀ ਸੀ ਕਿ ਉਸ ਦੇ ਪਿਤਾ ਨੇ ਉਸ ਨੂੰ ਆਉਂਦੇ ਦੇਖ ਲਿਆ । ਪਿਤਾ ਦਾ ਦਿਲ ਦਇਆ ਨਾਲ ਭਰ ਗਿਆ । ਉਸ ਨੇ ਦੌੜ ਕੇ ਪੁੱਤਰ ਨੂੰ ਜੱਫੀ ਵਿੱਚ ਲੈ ਲਿਆ ਅਤੇ ਉਸ ਨੂੰ ਚੁੰਮਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸਦੇ ਪਿਤਾ ਨੇ ਉਸਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ
Punjabi ERV
ਸੋ ਪੁੱਤਰ ਉਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸਦੇ ਪਿਤਾ ਨੇ ਉਸਨੂੰ ਆਉਂਦਿਆਂ ਵੇਖਿਆ ਅਤੇ ਉਸ ਵਾਸਤੇ ਦੁਖ ਮਹਿਸੂਸ ਕੀਤਾ ਉਹ ਉਸ ਵੱਲ ਭਜਿਆ ਅਤੇ ਉਸਨੂੰ ਗਲ ਨਾਲ ਲਾਇਆ ਅਤੇ ਉਸਨੂੰ ਚੁੰਮਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اُٹھ کے اوہ اپنے پئیو ولّ ٹُر پیا تے اوہ اجے دُراڈے ای سی۔ پئی اوہنوں ویکھ کے اوہدے پئیو نُوں ترس آیا۔ تے دَوڑ کے اوہنوں گل نال لایا تے مُنھ سِر چُمّیا۔
Punjabi Standard Bible (Punjabi Standard Bible) 2023
ਤਦ ਉਹ ਉੱਠ ਕੇ ਆਪਣੇ ਪਿਤਾ ਵੱਲ ਚੱਲ ਪਿਆ। ਉਹ ਅਜੇ ਦੂਰ ਹੀ ਸੀ ਕਿ ਉਸ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲ਼ ਨਾਲ ਲਾ ਲਿਆ ਅਤੇ ਚੁੰਮਿਆ।