Luke 15:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵੱਧੀਆ ਕੱਪੜੇ ਲਿਆਓ ਅਤੇ ਉਸ ਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸ ਦੇ ਪੈਰਾਂ ਵਿੱਚ ਜੁੱਤੀ ਪੁਆਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਚੰਗੇ ਤੋਂ ਚੰਗਾ ਕੱਪੜਾ ਲਿਆ ਕੇ ਇਸ ਨੂੰ ਪਵਾਓ, ਇਸ ਦੀ ਉਂਗਲੀ ਵਿੱਚ ਅੰਗੂਠੀ ਅਤੇ ਪੈਰਾਂ ਵਿੱਚ ਜੁੱਤੀ ਪਵਾਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਛੇਤੀ! ਸਭ ਤੋਂ ਵਧੀਆ ਚੋਗਾ ਲਿਆਓ ਅਤੇ ਇਸ ਨੂੰ ਪਹਿਨਾਓ ਅਤੇ ਇਸਦੀ ਉਂਗਲ ਵਿੱਚ ਅੰਗੂਠੀ ਪਾਓ ਅਤੇ ਇਸਦੇ ਪੈਰਾਂ ਵਿੱਚ ਜੁੱਤੀਆਂ ਪਾਓ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਸਭ ਤੋਂ ਚੰਗੇ ਬਸਤ੍ਰ ਛੇਤੀ ਕੱਢ ਕੇ ਇਹ ਨੂੰ ਪਹਿਨਾਓ ਅਰ ਇਹ ਦੇ ਹੱਥ ਵਿੱਚ ਅੰਗੂਠੀ ਅਰ ਪੈਰੀਂ ਜੁੱਤੀ ਪਾਓ
Punjabi ERV
ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਕੱਪਡ਼ੇ ਲਿਆਓ ਅਤੇ ਉਸਨੂੰ ਪੁਆਓ। ਉਸਦੀ ਉਂਗਲ ‘ਚ ਛਾਪ ਪਾਓ ਅਤੇ ਉਸਦੇ ਪੈਰਾਂ ਵਿੱਚ ਚਪ੍ਪਲਾਂ ਪੁਆਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئیو اپنے ٹہلِیاں نُوں آکھیا چنگے توں چنگے کپڑے چھیتی کڈھ لیاؤ۔ تے اوہنوں پاؤ۔ تے اوہدی ہتّھِیں چھاپ تے پَیرِیں جُتّی پاؤ۔
Punjabi Standard Bible (Punjabi Standard Bible) 2023
ਪਰ ਪਿਤਾ ਨੇ ਆਪਣੇ ਦਾਸਾਂ ਨੂੰ ਕਿਹਾ, ‘ਛੇਤੀ ਸਭ ਤੋਂ ਵਧੀਆ ਚੋਗਾ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰਾਂ ਵਿੱਚ ਜੁੱਤੀ ਪਾਓ