Luke 15:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁੜ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸ ਨੇ ਨੱਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਸ ਸਮੇਂ ਵੱਡਾ ਪੁੱਤਰ ਖੇਤ ਵਿੱਚ ਸੀ । ਜਦੋਂ ਉਹ ਘਰ ਨੂੰ ਵਾਪਸ ਆਇਆ ਤਾਂ ਉਸ ਨੇ ਘਰ ਦੇ ਕੋਲ ਪਹੁੰਚ ਕੇ ਅੰਦਰ ਗਾਉਣ ਵਜਾਉਣ ਅਤੇ ਨੱਚਣ ਦੀ ਆਵਾਜ਼ ਸੁਣੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਦੌਰਾਨ ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਘਰ ਦੇ ਨੇੜੇ ਆਇਆ ਤਾਂ ਉਸਨੇ ਸੰਗੀਤ ਅਤੇ ਨੱਚਣ ਦੀ ਆਵਾਜ਼ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦਾ ਵੱਡਾ ਪੁੱਤ੍ਰ ਖੇਤ ਵਿੱਚ ਸੀ ਅਰ ਜਾਂ ਉਹ ਆਣ ਕੇ ਘਰ ਦੇ ਨੇੜੇ ਅੱਪੜਿਆ ਤਾਂ ਗਾਉਣ ਬਜਾਉਣ ਤੇ ਨੱਚਣ ਦੀ ਅਵਾਜ਼ ਸੁਣੀ
Punjabi ERV
“ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁਡ਼ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸਨੇ ਨਚ੍ਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدا وَڈا پُتر باہر پَیلِیاں وِچ سی تے اوس گھر دے نیڑے آؤندیاں آؤندیاں گاؤن وجان تے نچّن دی اواز سُنی۔
Punjabi Standard Bible (Punjabi Standard Bible) 2023
ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਵਾਪਸ ਆਉਂਦਿਆਂ ਜਦੋਂ ਉਹ ਘਰ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।