Luke 15:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸ ਨੇ ਦਾਅਵਤ ਲਈ ਸਭ ਤੋਂ ਮੋਟਾ ਵੱਛਾ ਵੱਢਿਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੌਕਰ ਨੇ ਉੱਤਰ ਦਿੱਤਾ, ‘ਤੁਹਾਡਾ ਛੋਟਾ ਭਰਾ ਵਾਪਸ ਆਇਆ ਹੈ । ਇਸ ਲਈ ਉਸ ਦੇ ਸਹੀ ਸਲਾਮਤ ਵਾਪਸ ਆਉਣ ਦੀ ਖ਼ੁਸ਼ੀ ਵਿੱਚ ਤੁਹਾਡੇ ਪਿਤਾ ਨੇ ਇੱਕ ਮੋਟਾ ਜਾਨਵਰ ਕਟਵਾਇਆ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
‘ਤੁਹਾਡਾ ਭਰਾ ਵਾਪਿਸ ਆ ਗਿਆ ਹੈ,’ ਉਸਨੇ ਜਵਾਬ ਦਿੱਤਾ, ‘ਅਤੇ ਤੁਹਾਡੇ ਪਿਤਾ ਜੀ ਨੇ ਇੱਕ ਚੰਗੇ ਵੱਛੇ ਤੋਂ ਵਧੀਆ ਭੋਜਨ ਤਿਆਰ ਕਰਵਾਇਆ ਹੈ ਕਿਉਂਕਿ ਉਹਨਾਂ ਦਾ ਪੁੱਤਰ ਉਹਨਾਂ ਕੋਲ ਭਲਾ ਅਤੇ ਚੰਗਾ ਵਾਪਸ ਆਗਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਆਖਿਆ, ਤੇਰਾ ਭਰਾ ਆਇਆ ਹੈ ਅਰ ਤੇਰੇ ਪਿਉ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ ਇਸ ਲਈ ਜੋ ਉਹ ਨੂੰ ਭਲਾ ਚੰਗਾ ਪਾਇਆ
Punjabi ERV
ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸਨੇ ਦਾਵਤ ਲਈ ਸਭ ਤੋਂ ਮੋਟਾ ਵਛਾ ਵਢਿਆ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں آکھیا پئی تیرا بھرا آیا اے تے تیرے پئیو پلے ہوئے وَچّھے نُوں حلال ایس لئی کِیتا اے۔ پئی اوہنوں بھلا چَنگا پایا۔
Punjabi Standard Bible (Punjabi Standard Bible) 2023
ਦਾਸ ਨੇ ਉਸ ਨੂੰ ਕਿਹਾ, ‘ਤੇਰਾ ਭਰਾ ਆਇਆ ਹੈ ਅਤੇ ਤੇਰੇ ਪਿਤਾ ਨੇ ਪਲ਼ਿਆ ਹੋਇਆ ਵੱਛਾ ਕਟਵਾਇਆ, ਕਿਉਂਕਿ ਉਸ ਨੂੰ ਸਹੀ ਸਲਾਮਤ ਪਾਇਆ ਹੈ’।