Luke 15:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸ ਨੂੰ ਅੰਦਰ ਆਉਣ ਦੀ ਬੇਨਤੀ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਵੱਡਾ ਭਰਾ ਬਹੁਤ ਗੁੱਸੇ ਵਿੱਚ ਆ ਗਿਆ । ਉਸ ਨੇ ਘਰ ਦੇ ਅੰਦਰ ਜਾਣ ਤੋਂ ਇਨਕਾਰ ਕਰ ਦਿੱਤਾ । ਇਸ ਲਈ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੱਡਾ ਭਰਾ ਗੁੱਸੇ ਵਿੱਚ ਆ ਗਿਆ ਅਤੇ ਉਸਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਇਸ ਲਈ ਉਸਦੇ ਪਿਤਾ ਨੇ ਬਾਹਰ ਜਾ ਕੇ ਉਸਨੂੰ ਬੇਨਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਹ ਦਾ ਜੀ ਨਾ ਕੀਤਾ। ਸੋ ਉਹ ਦਾ ਪਿਉ ਬਾਹਰ ਆਣ ਕੇ ਉਹ ਨੂੰ ਮਨਾਉਣ ਲੱਗਾ
Punjabi ERV
ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸਨੂੰ ਅੰਦਰ ਆਉਣ ਦੀ ਬੇਨਤੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ رُسّ پیا تے اندر جان نُوں راضی نا ہویا۔ تَد اوہدا پئیو باہر آ کے اوہنوں منان لگّا۔
Punjabi Standard Bible (Punjabi Standard Bible) 2023
ਪਰ ਉਹ ਗੁੱਸੇ ਹੋਇਆ ਅਤੇ ਅੰਦਰ ਜਾਣਾ ਨਾ ਚਾਹਿਆ। ਤਦ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।