Luke 15:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਅਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਸ ਨੇ ਪਿਤਾ ਨੂੰ ਉੱਤਰ ਦਿੱਤਾ, ‘ਮੈਂ ਕਿੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆਇਆ ਹਾਂ । ਮੈਂ ਅੱਜ ਤੱਕ ਕਦੀ ਵੀ ਤੁਹਾਡੇ ਕਿਸੇ ਹੁਕਮ ਨੂੰ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੀ ਇੱਕ ਲੇਲਾ ਤੱਕ ਨਾ ਦਿੱਤਾ ਕਿ ਮੈਂ ਆਪਣੇ ਮਿੱਤਰਾਂ ਦੇ ਨਾਲ ਮਿਲ ਕੇ ਖ਼ੁਸ਼ੀ ਮਨਾਉਂਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ‘ਦੇਖੋ! ਇਹ ਸਾਰੇ ਸਾਲ ਮੈਂ ਇੱਕ ਗੁਲਾਮ ਦੀ ਤਰ੍ਹਾਂ ਤੁਹਾਡੀ ਸੇਵਾ ਕਰਦਾ ਰਿਹਾ ਹਾਂ ਅਤੇ ਕਦੇ ਵੀ ਤੁਹਾਡੇ ਹੁਕਮਾਂ ਨੂੰ ਨਹੀਂ ਮੋੜਿਆ। ਫਿਰ ਵੀ ਤੁਸੀਂ ਮੈਨੂੰ ਕਦੇ ਇੱਕ ਮੇਮਣਾ ਵੀ ਨਹੀਂ ਦਿੱਤਾ ਤਾਂ ਜੋ ਮੈਂ ਆਪਣੇ ਦੋਸਤਾਂ ਨਾਲ ਮਿਲ ਕੇ ਖੁਸ਼ੀ ਮਨਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਨ ਆਪਣੇ ਪਿਉ ਨੂੰ ਉੱਤਰ ਦਿੱਤਾ, ਵੇਖ ਮੈਂ ਐੱਨੇ ਵਰਿਹਾਂ ਤੋਂ ਤੁਹਾਡੀ ਟਹਿਲ ਕਰਦਾ ਹਾਂ ਅਤੇ ਤੁਹਾਡਾ ਹੁਕਮ ਕਦੇ ਨਹੀਂ ਮੋੜਿਆ ਪਰ ਤੁਸਾਂ ਮੈਨੂੰ ਕਦੇ ਇੱਕ ਪਠੋਰਾ ਭੀ ਨਾ ਦਿੱਤਾ ਜੋ ਮੈਂ ਆਪਣਿਆਂ ਬੇਲੀਆਂ ਨਾਲ ਖੁਸ਼ੀ ਕਰਾਂ
Punjabi ERV
ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋਡ਼ਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اپنے پئیو نُوں جواب دِتّا ویکھاں۔ اینے ورھیاں توں مَیں تیری سیوا کرنا واں کدی تیرے حُکموں باہر نئیں گیا پر تُوں کدی اِک لیلا وی مَینُوں نا دِتّا۔ پئی اپنے دوستاں نال خُوشی کراں۔
Punjabi Standard Bible (Punjabi Standard Bible) 2023
ਪਰ ਉਸ ਨੇ ਪਿਤਾ ਨੂੰ ਕਿਹਾ, ‘ਵੇਖੋ, ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਟਾਲਿਆ, ਪਰ ਮੇਰੇ ਲਈ ਤੁਸੀਂ ਕਦੇ ਇੱਕ ਮੇਮਣਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਅਨੰਦ ਮਨਾਵਾਂ।