Luke 15:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਾਨੂੰ ਦਾਅਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹੜਾ ਗੁਆਚਿਆ ਹੋਇਆ ਸੀ ਹੁਣ ਲੱਭ ਗਿਆ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭੋਜ ਦੇਣਾ ਅਤੇ ਖ਼ੁਸ਼ੀ ਮਨਾਉਣਾ ਜ਼ਰੂਰੀ ਹੈ ਕਿਉਂਕਿ ਤੇਰਾ ਇਹ ਭਰਾ ਮਰ ਗਿਆ ਸੀ ਪਰ ਹੁਣ ਫਿਰ ਜੀਅ ਉੱਠਿਆ ਹੈ । ਉਹ ਗੁਆਚ ਗਿਆ ਸੀ ਪਰ ਲੱਭ ਗਿਆ ਹੈ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਾਨੂੰ ਖੁਸ਼ ਹੋਣਾ ਚਾਹੀਦਾ ਹੈ ਅਤੇ ਜਸ਼ਨ ਮਨਾਓਣਾ ਚਾਹੀਦਾ ਹੈ ਕਿਉਂਕਿ ਤੇਰਾ ਇਹ ਭਰਾ ਮਰ ਗਿਆ ਸੀ ਅਤੇ ਹੁਣ ਜਿਉਂਦਾ ਹੋ ਗਿਆ ਹੈ; ਉਹ ਗੁਆਚ ਗਿਆ ਸੀ ਅਤੇ ਹੁਣ ਉਹ ਲੱਭ ਗਿਆ ਹੈ।’ ”
Punjabi Bible 2016 - ਪਵਿੱਤਰ ਬਾਈਬਲ O.V.
ਪਰ ਖੁਸ਼ੀ ਕਰਨੀ ਅਤੇ ਅਨੰਦ ਕਰਨਾ ਜੋਗ ਸੀ ਕਿਉਂਕਿ ਤੇਰਾ ਇਹ ਭਰਾ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ ਅਰ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।।
Punjabi ERV
ਪਰ ਸਾਨੂੰ ਦਾਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹਡ਼ਾ ਗੁਆਚਿਆ ਹੋਇਆ ਸੀ ਹੁਣ ਲਭ ਗਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُوش ہونا تے خُوشی کرنی چاہی دی سی۔ کیوں جو تیرا ایہہ بھرا مر گیا سی۔ ہُن جی پیا اے۔ اوہ گواچ گیا سی تے ہُن لَبّھ گیا اے۔
Punjabi Standard Bible (Punjabi Standard Bible) 2023
ਪਰ ਹੁਣ ਅਨੰਦ ਮਨਾਉਣਾ ਅਤੇ ਖੁਸ਼ੀ ਕਰਨਾ ਉਚਿਤ ਹੈ, ਕਿਉਂਕਿ ਤੇਰਾ ਇਹ ਭਰਾ ਮਰ ਗਿਆ ਸੀ ਅਤੇ ਜੀਉਂਦਾ ਹੋ ਗਿਆ ਹੈ; ਗੁਆਚ ਗਿਆ ਸੀ ਅਤੇ ਹੁਣ ਲੱਭ ਗਿਆ ਹੈ’।”