Luke 15:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੰਨ ਲਵੋ, ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹਨ । ਉਹਨਾਂ ਵਿੱਚੋਂ ਇੱਕ ਗੁਆਚ ਜਾਂਦੀ ਹੈ ਤਾਂ ਭੇਡਾਂ ਦਾ ਮਾਲਕ ਕੀ ਕਰੇਗਾ? ਕੀ ਉਹ ਬਾਕੀ ਨੜ੍ਹਿਨਵਿਆਂ ਨੂੰ ਮੈਦਾਨ ਵਿੱਚ ਛੱਡ ਕੇ, ਉਸ ਗੁਆਚੀ ਭੇਡ ਦੇ ਪਿੱਛੇ ਨਹੀਂ ਜਾਵੇਗਾ, ਜਦੋਂ ਤੱਕ ਕਿ ਉਹ ਉਸ ਨੂੰ ਲੱਭ ਨਾ ਜਾਵੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲੇ ਸੌ ਭੇਡਾਂ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸਨੂੰ ਲੱਭ ਨਾ ਜਾਵੇਂ?
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਵਿੱਚੋਂ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਸੌ ਭੇਡਾਂ ਹੋਣ ਅਰ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਉਨ੍ਹਾਂ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭਾਲ ਵਿੱਚ ਨਾ ਜਾਵੇ ਜਦ ਤਾਈਂ ਉਹ ਉਸ ਨੂੰ ਨਾ ਲੱਭੇ?
Punjabi ERV
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆ ਲਵੇ। ਤਾਂ ਕੀ ਉਹ ਬਾਕੀ ਦੀਆਂ ਨਡ਼ਿਂਨਵੇ ਭੇਡਾਂ ਨੂੰ ਇੱਕਲੀਆਂ ਛੱਡਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲਭ ਨਾ ਲਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُہاڈے وِچوں کیہڑا بندہ اے۔ جِہدِیاں سَو بھیڈاں ہون تے اوہناں وِچوں اِک گواچ جائے۔ تے اوہ نڑنّویاں نُوں اُجاڑ وِچ چھڈ کے اوس گواچی ہوئی دے مگر نا جائے جد تِیکر نا لَبھّے۔
Punjabi Standard Bible (Punjabi Standard Bible) 2023
“ਤੁਹਾਡੇ ਵਿੱਚੋਂ ਕਿਹੜਾ ਮਨੁੱਖ ਹੈ ਜਿਸ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਅਤੇ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਣ ਲਈ ਨਾ ਜਾਵੇ, ਜਦੋਂ ਤੱਕ ਕਿ ਉਸ ਨੂੰ ਨਾ ਲੱਭੇ?