Luke 15:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨੜਿੰਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵੱਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਨੜ੍ਹਿਨਵੇਂ ਨੇਕ ਲੋਕ ਜਿਹਨਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ, ਦੇ ਮੁਕਾਬਲੇ ਸਵਰਗ ਵਿੱਚ ਇੱਕ ਪਾਪੀ ਦੇ ਤੋਬਾ ਕਰਨ ਉੱਤੇ ਬਹੁਤ ਖ਼ੁਸ਼ੀ ਮਨਾਈ ਜਾਵੇਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿਨਵੇਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।।
Punjabi ERV
ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨਡ਼ਿਂਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں آکھنا آں۔ پئی ایسے طرح اسمان وِچ اِک تَوبہ کرن والے گُنہگار دے سبّب نڑنّویاں نیکاں نالوں جِنہاں نُوں تَوبہ دی لوڑ نئیں اے۔ وَدّھ خُوشی ہوئے گی۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਸੇ ਤਰ੍ਹਾਂ ਇੱਕ ਪਾਪੀ ਦੇ ਤੋਬਾ ਕਰਨ ਨਾਲ ਸਵਰਗ ਵਿੱਚ ਉਨ੍ਹਾਂ ਨੜਿੰਨਵਿਆਂ ਧਰਮੀਆਂ ਨਾਲੋਂ ਜ਼ਿਆਦਾ ਅਨੰਦ ਮਨਾਇਆ ਜਾਵੇਗਾ ਜਿਨ੍ਹਾਂ ਨੂੰ ਤੋਬਾ ਦੀ ਜ਼ਰੂਰਤ ਨਹੀਂ ਹੈ।