Luke 15:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇੱਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲੱਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸ ਨੂੰ ਲੱਭ ਨਹੀਂ ਲੈਂਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੰਨ ਲਵੋ ਕਿ ਇੱਕ ਔਰਤ ਦੇ ਕੋਲ ਚਾਂਦੀ ਦੇ ਦਸ ਸਿੱਕੇ ਹਨ । ਉਸ ਦਾ ਇੱਕ ਸਿੱਕਾ ਗੁਆਚ ਜਾਂਦਾ ਹੈ । ਕੀ ਉਹ ਦੀਵਾ ਬਾਲ ਕੇ ਆਪਣਾ ਸਾਰਾ ਘਰ ਨਹੀਂ ਝਾੜੇਗੀ ਅਤੇ ਕੀ ਉਹ ਉਸ ਸਮੇਂ ਤੱਕ ਨਹੀਂ ਲੱਭਦੀ ਰਹੇਗੀ, ਜਦੋਂ ਤੱਕ ਕਿ ਉਹ ਉਸ ਨੂੰ ਲੱਭ ਨਹੀਂ ਜਾਂਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਾਂ ਮੰਨ ਲਓ ਕਿ ਇੱਕ ਔਰਤ ਕੋਲ ਚਾਂਦੀ ਦੇ ਦਸ ਸਿੱਕੇ ਹਨ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਦੀਵਾ ਜਗਾਕੇ ਘਰ ਨੂੰ ਝਾੜਕੇ ਧਿਆਨ ਨਾਲ ਤਲਾਸ਼ੀ ਨਹੀਂ ਲੈਂਦੀ ਹੈ ਜਦ ਤੱਕ ਉਸਨੂੰ ਉਹ ਲੱਭ ਨਾ ਜਾਵੇ?
Punjabi Bible 2016 - ਪਵਿੱਤਰ ਬਾਈਬਲ O.V.
ਕਿਹੜੀ ਤੀਵੀਂ ਹੈ ਜਿਹ ਦੇ ਕੋਲ ਦੱਸ ਅਠੰਨੀਆਂ ਹੋਣ ਜੇ ਇੱਕ ਅਠੰਨੀ ਗੁਆਚ ਜਾਵੇ ਤਾਂ ਉਹ ਦੀਵਾ ਬਾਲ ਕੇ ਅਤੇ ਘਰ ਨੂੰ ਹੂੰਝ ਹਾਂਝ ਕੇ ਉਹ ਨੂੰ ਜਤਨ ਨਾਲ ਨਾ ਢੂੰਡੇ ਜਦ ਤੀਕੁਰ ਉਹ ਨੂੰ ਨਾ ਲੱਭੇ?
Punjabi ERV
“ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸਨੂੰ ਲਭ ਨਹੀਂ ਲੈਂਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا کیہڑی زنانی اے جَدے کول دَس دِرم ہون جے اوہدے کولوں اِک گواچ جائے تے اوہ دِیوا بال کے گھر نُوں نا ہُونجے۔ تے کوشش نال لَبھّدی نا رہے جِنّاں چِکر اوہنوں لَبّھ نا لیئے؟
Punjabi Standard Bible (Punjabi Standard Bible) 2023
“ਜਾਂ ਕਿਹੜੀ ਔਰਤ ਹੈ ਜਿਸ ਕੋਲ ਚਾਂਦੀ ਦੇ ਦਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਬਾਲ ਕੇ ਅਤੇ ਘਰ ਵਿੱਚ ਝਾੜੂ ਲਾ ਕੇ ਧਿਆਨ ਨਾਲ ਨਾ ਭਾਲੇ, ਜਦੋਂ ਤੱਕ ਉਸ ਨੂੰ ਨਾ ਲੱਭੇ?