Luke 15:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕੱਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲੱਭ ਪਿਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਲੱਭ ਲੈਂਦੀ ਹੈ ਤਦ ਉਹ ਆਪਣੀਆਂ ਸਹੇਲੀਆਂ ਅਤੇ ਗੁਆਂਢਣਾਂ ਨੂੰ ਸੱਦੇਗੀ । ਉਹ ਉਹਨਾਂ ਨੂੰ ਕਹੇਗੀ, ‘ਆਓ, ਮੇਰੇ ਨਾਲ ਮਿਲ ਕੇ ਖ਼ੁਸ਼ੀ ਮਨਾਓ, ਕਿਉਂਕਿ ਮੇਰਾ ਜੋ ਸਿੱਕਾ ਗੁਆਚ ਗਿਆ ਸੀ, ਲੱਭ ਗਿਆ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਸਨੂੰ ਉਹ ਸਿੱਕਾ ਲੱਭ ਜਾਂਦਾ ਹੈ ਤਾਂ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦੀ ਹੈ ਅਤੇ ਕਹਿੰਦੀ ਹੈ, ‘ਮੇਰੇ ਨਾਲ ਖੁਸ਼ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਿਆ ਹੋਇਆ ਸਿੱਕਾ ਲੱਭ ਗਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਢਣਾਂ ਨੂੰ ਇੱਕਠੀਆਂ ਬੁਲਾ ਤੇ ਆਖਦੀ ਹੈ,ਮੇਰੇ ਨਾਲ ਅਨੰਦ ਕਰੋ ਕਿਉਂ ਜੋ ਮੈਂ ਆਪਣੀ ਗੁਆਚੀ ਹੋਈ ਅਠੰਨੀ ਲੱਭੀ ਹੈ
Punjabi ERV
ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲਭ ਪਿਆ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد لَبّھ لیئے سہیلیاں تے گوانڈِھیاں نُوں سَدّ کے نا آکھے پئی میرے نال خُوشی کرو۔ کیوں جو مَیں اپنا گواچیا دِرم لَبّھ لیا۔
Punjabi Standard Bible (Punjabi Standard Bible) 2023
ਅਤੇ ਜਦੋਂ ਲੱਭ ਜਾਂਦਾ ਹੈ ਤਾਂ ਉਹ ਆਪਣੀਆਂ ਸਹੇਲੀਆਂ ਅਤੇ ਗੁਆਂਢਣਾਂ ਨੂੰ ਇਕੱਠਾ ਕਰਕੇ ਕਹਿੰਦੀ ਹੈ, ‘ਮੇਰੇ ਨਾਲ ਅਨੰਦ ਕਰੋ, ਕਿਉਂਕਿ ਮੇਰਾ ਜੋ ਸਿੱਕਾ ਗੁਆਚ ਗਿਆ ਸੀ ਉਹ ਮੈਨੂੰ ਲੱਭ ਗਿਆ ਹੈ’!